
ਦਸੂਹਾ: ਪੰਜਾਬ ਦੀਆਂ ਸੱਤ ਮਜਦੂਰ ਜਥੇਬੰਦੀਆਂ ਵਲੋਂ ਮਨਰੇਗਾ ਦੇ ਖਾਤਮੇ ਖ਼ਿਲਾਫ਼ ਮੋਦੀ ਸਰਕਾਰ ਦੇ ਫ਼ੈਸਲੇ ਵਿਰੁੱਧ 6-7 ਜਨਵਰੀ 2025 ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਮੂਹਰੇ ਰੋਸ ਧਰਨਿਆਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਮਨਰੇਗਾ ਵਰਕਰਜ ਯੂਨੀਅਨ , ਪੰਜਾਬ ਨੇ ਇਨ੍ਹਾਂ ਮੁਜ਼ਾਹਰਿਆਂ ਦਾ ਸਮਰਥਨ ਕੀਤਾ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਦੀਪਕ ਤਲਵਾੜਾ ਨੇ ਦਸਿਆ ਕਿ ਮਨਰੇਗਾ ਵਰਕਰ ਵੱਡੀ ਗਿਣਤੀ ਵਿਚ ਇਨ੍ਹਾਂ ਰੋਸ ਮੁਜਾਹਰਿਆਂ ਵਿਚ ਸ਼ਿਰਕਤ ਕਰਨਗੇ। ਇਹ ਮੀਟਿੰਗ ਸਥਾਨਕ ਪਾਂਡਵ ਸਰੋਵਰ ਵਿਖੇ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੇ ਦਸਿਆ ਕਿ ਹੁਸ਼ਿਆਰਪੁਰ ਦੇ ਵਰਕਰ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਮੂਹਰੇ ਧਰਨਾ ਦੇਣਗੇ। ਜਿਸ ਵਿਚ ਵੱਖ ਵੱਖ ਪਿੰਡਾਂ/ਬਲਾਕਾਂ ਤੋਂ ਵੱਡੀ ਗਿਣਤੀ ਮਨਰੇਗਾ ਵਰਕਰ ਸ਼ਾਮਲ ਹੋਣਗੇ। ਇਸ ਮੀਟਿੰਗ ਵਿੱਚ ਰਜਨੀ ਬਰੋਟਾ, ਰਕਸ਼ਾ ਦੇਵੀ, ਕਮਲਾ ਦੇਵੀ, ਰਾਮ ਸਰੂਪ ਬਡਲਾ, ਰਾਕੇਸ਼ ਕੁਮਾਰ, ਬਲਕਾਰ ਸਿੰਘ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।