Now Reading
ਭਿੱਖੀਵਿੰਡ ਦੇ ਬਜ਼ਾਰਾਂ ‘ਚ ਕੀਤਾ ਮਾਰਚ

ਭਿੱਖੀਵਿੰਡ ਦੇ ਬਜ਼ਾਰਾਂ ‘ਚ ਕੀਤਾ ਮਾਰਚ


ਭਿੱਖੀਵਿੰਡ: ਭਾਰਤ ਬੰਦ ਦੀ ਦਿੱਤੀ ਗਈ ਕਾਲ ਦੇ ਸੱਦੇ ‘ਤੇ ਦਿਹਾਤੀ ਮਜ਼ਦੂਰ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਭਿੱਖੀਵਿੰਡ ਦੇ ਬਜ਼ਾਰਾਂ ਵਿੱਚ ਰੋਸ ਮਾਰਚ ਕਰਕੇ ਮੇਨ ਚੌਕ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜੁੜੇ ਮਜ਼ਦੂਰਾਂ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਚਮਨ ਲਾਲ ਦਰਾਜਕੇ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਚਾਨਣ ਸਿੰਘ ਪਹਿਲਵਾਨਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖਤਮ ਕਰਨ ਵਰਗੇ ਘਾਤਕ ਫੈਸਲੇ ਨਾਲ ਮਜ਼ਦੂਰ ਵਰਗ ਦੀ ਕਿਰਤ ਉਪਰ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ ਅਤੇ ਪਿੰਡਾਂ ਵਿੱਚ ਮਜ਼ਦੂਰਾਂ, ਕਿਸਾਨਾਂ ਦੇ ਘਰਾਂ ਵਿੱਚ ਚਿੱਪ ਵਾਲੇ ਮੀਟਰ ਲਗਾਉਣ ਵਾਲੇ ਘਾਤਕ ਫੈਸਲੇ ਲਏ ਜਾ ਰਹੇ ਹਨ ਅਤੇ ਮਜ਼ਦੂਰਾਂ ਦੀ ਰਾਖੀ ਕਰਨ ਵਾਲੇ ਕਿਰਤ ਕਨੂੰਨਾਂ ਨੂੰ ਤੋੜ ਕੇ ਚਾਰ ਕੋਡਾ ਵਿੱਚ ਵੱਡਿਆ ਜਾ ਰਿਹਾ ਹੈ ਤੇ ਦਿਹਾੜੀ ਦੇ ਘੰਟੇ ਵਧਾ ਕੇ ਕੇਂਦਰ ਤੇ ਪੰਜਾਬ ਸਰਕਾਰ ਨੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ। ਇਹਨਾਂ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜੇਕਰ ਸਾਡੀਆਂ ਇਹਨਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਨਾਲ ਲੈਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਹਰਜਿੰਦਰ ਸਿੰਘ ਚੂੰਘ, ਜਸਵੰਤ ਸਿੰਘ ਭਿੱਖੀਵਿੰਡ, ਗੁਰਬੀਰ ਭੱਟੀ ਰਾਜੋਕੇ, ਸਵਿੰਦਰ ਸਿੰਘ ਚੱਕ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਸਕੱਤਰ ਲਾਜ਼ਰ ਲਾਖਣਾ, ਸੁਖਦੇਵ ਸਿੰਘ ਬੱਬੀ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਆਗੂ ਹੀਰਾ ਸਿੰਘ ਦਰਾਜਕੇ, ਗੁਰਦੇਵ ਸਿੰਘ ਚੂੰਘ, ਹੀਰਾ ਸਿੰਘ ਕੰਬੋਕੇ, ਕਿਸਾਨ ਆਗੂ ਨਿਸ਼ਾਨ ਸਿੰਘ, ਮਿਲਖਾ ਸਿੰਘ ਵਾ਼, ਹਰਜਿੰਦਰ ਸਿੰਘ ਭੈਣੀ, ਸੰਤੋਖ ਸਿੰਘ ਮੱਖੀ ਕਲਾਂ ਆਦਿ ਆਗੂ ਹਾਜ਼ਰ ਸਨ।

Scroll To Top