Now Reading
ਤਰਨ ਤਾਰਨ ਵਿਖੇ ਹੜਤਾਲ ਉਪਰੰਤ ਕੀਤੀ ਭਰਵੀਂ ਰੈਲੀ

ਤਰਨ ਤਾਰਨ ਵਿਖੇ ਹੜਤਾਲ ਉਪਰੰਤ ਕੀਤੀ ਭਰਵੀਂ ਰੈਲੀ


ਤਰਨ ਤਾਰਨ: ਕਿਸਾਨਾਂ, ਮਜ਼ਦੂਰਾਂ ਮੁਲਾਜ਼ਮਾਂ, ਪੈਨਸ਼ਨਰਾਂ, ਆਸ਼ਾ, ਮਿੱਡ-ਡੇਅ ਮੀਲ ਤੇ ਆਂਗਣਵਾੜੀ ਵਰਕਰਾਂ ਆਦਿ ਨੇ ਭਰਵੀਂ ਰੈਲੀ ਕੀਤੀ। ਗਾਂਧੀ ਮਿਉਂਸਿਪਲ ਪਾਰਕ ਵਿੱਚ ਕੀਤੀ ਇਸ ਰੈਲੀ ਨੂੰ ਪ੍ਰਗਟ ਸਿੰਘ ਜਾਮਾਰਾਏ, ਮਹਾਂਵੀਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਮੇਜਰ ਸਿੰਘ ਭਿੱਖੀਵਿੰਡ, ਨਛੱਤਰ ਸਿੰਘ ਮੁਗਲਚੱਕ ਅਤੇ ਦੇਵੀ ਕੁਮਾਰੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਰਤੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਬਿਲਕੁਲ ਅਸਫਲ ਸਾਬਤ ਹੋਈ ਹੈ। ਮੁਲਾਜ਼ਮਾਂ-ਮਜ਼ਦੂਰਾਂ ਨੇ ਤਰਨ ਤਰਨ ਵਿੱਚ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਇੱਥੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਅਮਰੀਕਾ ਨਾਲ ਕੀਤੇ ਸਮਝੌਤਿਆਂ ਨੂੰ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਦੇ ਐਨ ਉਲਟ ਆਖਿਆ ਅਤੇ ਇਸ ਸਬੰਧੀ ਕੇਂਦਰ ਸਰਕਾਰ ਦੀ ਅਰਥੀ ਵੀ ਸਾੜੀ।
ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਦੀ ਅਗਵਾਈ ਵਿੱਚ ਵਰਕਰਾਂ ਅਤੇ ਆਗੂਆਂ ਨੇ ਨਗਰ ਕੌਂਸਲ ਦੇ ਦਫ਼ਤਰ ਤੋਂ ਮਾਰਚ ਕੀਤਾ। ਵਰਕਰਾਂ ਨੇ ਚੌਕ ਬੋਹੜੀ ਨੇੜੇ ਕੇਂਦਰ ਸਰਕਾਰ ਦੀ ਅਰਥੀ ਸਾੜੀ। ਰਜਿੰਦਰ ਸਿੰਘ ਉਸਮਾਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਸਮਾਜ ਦੇ ਸਭਨਾਂ ਵਰਗਾਂ ਦੇ ਹਿੱਤਾਂ ਦੀ ਲੋਕਾਂ ਦੀ ਭਲਾਈ ਵਾਲੀ ਕਿਹਾ।

Scroll To Top