Now Reading
ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ: 10 ਮਾਰਚ ਨੂੰ ਬਰਨਾਲਾ ਵਿੱਚ ਕਿਸਾਨ ਕਰਨਗੇ ਵਿਸ਼ਾਲ ਰੈਲੀ

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ: 10 ਮਾਰਚ ਨੂੰ ਬਰਨਾਲਾ ਵਿੱਚ ਕਿਸਾਨ ਕਰਨਗੇ ਵਿਸ਼ਾਲ ਰੈਲੀ

ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਈਰਾਨ ਉੱਪਰ ਅਮਰੀਕਾ ਅਤੇ ਉਸ ਦੇ ਜੋਟੀਦਾਰਾਂ ਵਲੋਂ ਕੀਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਜ਼ਰਾਈਲ ਦੇ ਮੁਖੀ ਨਾਲ ਮੇਲ ਜੋਲ ਕਰਨਾ ਅਤੇ ਜੰਗ ਪ੍ਰਤੀ ਧਾਰੀ ਸਾਜ਼ਸ਼ੀ ਚੁੱਪ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਅਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਆਖਿਆ ਕਿ 6 ਮਾਰਚ ਨੂੰ ਪੁਲਿਸ ਵੱਲੋ ਕਿਸਾਨਾਂ ‘ਤੇ ਕੀਤੇ ਜਬਰ ਵਿਰੁੱਧ ਬਠਿੰਡਾ ਕੀਤੀ ਜਾ ਰਹੀ ਰੈਲੀ ਵਿੱਚ ਸਭਾ ਵਲੋਂ ਭਰਵੀ ਸ਼ਮੂਲੀਅਤ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਮੁਕਤ ਵਪਾਰ, ਮਨਰੇਗਾ ਕਾਨੂੰਨ ਦੇ ਬਦਲਾਅ, ਬਿਜਲੀ ਸੋਧ ਬਿੱਲ, ਬੀਜ ਬਿੱਲ, ਚਾਰ ਲੇਬਰ ਕਾਨੂੰਨ ਲਾਗੂ ਕਰਨ ਦੇ ਵਿਰੋਧ ਵਿੱਚ 10 ਮਾਰਚ ਨੂੰ ਬਰਨਾਲਾ ਸ਼ਹਿਰ ਵਿੱਚ ਵਿਸ਼ਾਲ ਮਹਾ ਰੈਲੀ ਕੀਤੀ ਜਾਵੇਗੀ। ਜਿਸ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਹਜ਼ਾਰਾਂ ਮੈਂਬਰ ਸ਼ਮੂਲੀਅਤ ਕਰਨਗੇ। ਉਹਨਾਂ ਕਿਹਾ ਕਿ ਇਸ ਦੀ ਤਿਆਰੀ ਲਈ ਆਗੂਆਂ ਦੀ ਡਿਊਟੀਆਂ ਦੀ ਵੰਡ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਇਸ ਰੈਲੀ ਵਿੱਚ ਆਉਣ ਲਈ ਲੋਕਾਂ ਨੂੰ ਮੀਟਿੰਗਾਂ, ਜਲਸੇ ਕਰਕੇ ਬੇਨਤੀ ਵੀ ਕੀਤੀ ਜਾਵੇਗੀ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਆਖਿਆ ਕਿ ਇਸ ਮਹਾ ਰੈਲੀ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਰੈਲੀ ਕਿਸਾਨਾਂ ਦੀਆਂ ਮੰਗਾਂ ਮੁਸ਼ਕਲਾਂ ਦੇ ਹੱਲ ਵਿੱਚ ਮੀਲ ਪੱਥਰ ਸਾਬਤ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਵੀਰ ਸਿੰਘ ਬੈਨੀਪਾਲ, ਮੋਹਣ ਸਿੰਘ ਧਮਾਣਾ, ਹਰਜੀਤ ਸਿੰਘ ਕਾਹਲੋ, ਮੇਜਰ ਸਿੰਘ ਖੁਰਲਾਪੁਰ, ਕੁਲਦੀਪ ਸਿੰਘ ਫਿਲੌਰ, ਅਮਰੀਕ ਸਿੰਘ ਮਾਨਸਾ, ਸ਼ਮਸ਼ੇਰ ਸਿੰਘ, ਰਾਮ ਸਿੰਘ ਕੈਮਵਾਲਾ, ਸੰਤੋਖ ਸਿੰਘ ਬਿਲਗਾ, ਮਨੋਹਰ ਸਿੰਘ ਗਿੱਲ, ਧਰਮਪਾਲ, ਮਲਕੀਤ ਸਿੰਘ ਨਿਆਲ, ਦਲਜੀਤ ਸਿੰਘ, ਮੁਖ਼ਤਿਆਰ ਸਿੰਘ ਮੱਲਾ, ਸਵਰਨ ਸਿੰਘ, ਦਰਸ਼ਣ ਸਿੰਘ ਬੇਲੂਮਾਜਰਾ, ਊਧਮ ਸਿੰਘ ਸੰਤੋਖਪੁਰਾ ਆਦਿ ਹਾਜ਼ਰ ਸਨ।

Scroll To Top