Now Reading
ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਪਿੰਡ ਕੋਟਉਮਰਾ ‘ਚ ਕੀਤੀ ਹੜ੍ਹ ਪੀੜਤਾਂ ਦੀ ਮਾਇਕ ਸਹਾਇਤਾ

ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਪਿੰਡ ਕੋਟਉਮਰਾ ‘ਚ ਕੀਤੀ ਹੜ੍ਹ ਪੀੜਤਾਂ ਦੀ ਮਾਇਕ ਸਹਾਇਤਾ

ਭੂੰਦੜੀ: ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਪਿਛਲੇ ਦਿਨੀ ਹੜ੍ਹਾਂ ਦੀ ਮਾਰ ਵਿੱਚ ਆਏ ਕਿਰਤੀ ਕਿਸਾਨਾਂ ਦੀ ਸਹਾਇਤਾ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਵਜੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਕੋਟਉਮਰਾ ਤੇ ਗੋਰਸੀਆਂ ਵਿੱਚ ਜਾ ਕੇ ਹੜ੍ਹ ਪੀੜਤਾਂ ਦੀ ਮਾਇਕ ਸਹਾਇਤਾ ਕੀਤੀ ਗਈ।
ਇਹ ਸਹਾਇਤਾ ਜ਼ਿਲ੍ਹਾ ਜਲੰਧਰ ਦੇ ਆਗੂਆਂ ਸੰਤੋਖ ਸਿੰਘ ਬਿਲਗਾ, ਡਾ. ਸਰਬਜੀਤ ਸਿੰਘ ਗਿੱਲ, ਨੰਬਰਦਾਰ ਬਲਜਿੰਦਰ ਸਿੰਘ ਬਿਲਗਾ, ਲਖਵੀਰ ਸਿੰਘ ਦੇ ਰਾਹੀ ਪਹੁੰਚੀਂ ਸੀ।
ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਨੇ ਆਖਿਆ ਕਿ ਹੜ੍ਹਾਂ ਦੀ ਮਾਰ ਕਾਰਨ ਇਲਾਕੇ ਦੇ ਲੋਕਾਂ ਦਾ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ। ਇਸ ਮਾਲੀ ਨੁਕਸਾਨ ਦੀ ਪੂਰੀ ਭਰਪਾਈ ਤਾਂ ਸਰਕਾਰ ਪੱਧਰ ‘ਤੇ ਹੋ ਸਕਦੀ ਹੈ ਪਰ ਸੂਬਾ ਤੇ ਕੇਂਦਰ ਸਰਕਾਰਾਂ ਕੇਵਲ ਬਿਆਨ ਹੀ ਦੇ ਰਹੀਆਂ ਹਨ, ਉਹਨਾਂ ਵੱਲੋਂ ਅਜੇ ਤੱਕ ਹੜ੍ਹ ਪੀੜਤਾਂ ਦੀ ਬਾਂਹ ਨਹੀ ਫੜੀ।
ਉਹਨਾਂ ਆਖਿਆ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਆਪਣੀ ਵਿੱਤ ਮੁਤਾਬਕ ਕਿਰਤੀ ਕਿਸਾਨ ਦੀ ਸਹਾਇਤਾ ਕਰਕੇ ਉਹਨਾਂ ਨੂੰ ਆਪਣੀ ਜ਼ਿੰਦਗੀ ਅੱਗੇ ਤੋਰਨ ਲਈ ਬਲ ਪ੍ਰਦਾਨ ਕਰ ਰਹੀ ਹੈ।
ਇਸ ਮੌਕੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜ਼ਿਲ੍ਹਾ ਖਜਾਨਚੀ ਗੁਰਮੇਲ ਸਿੰਘ ਰੂੰਮੀ ਨੇ ਮਇਕ ਸਹਾਇਤਾ ਭੇਜਣ ਵਾਲੇ ਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਹੜ੍ਹਾਂ ਕਾਰਨ ਹੋਏ ਖਰਾਬੇ ਦੀ ਸਰਕਾਰ ਤੋਂ ਭਰਵਾਈ ਕਰਵਾਉਣ ਲਈ ਉਹ ਸੰਘਰਸ਼ ਕਰਦੇ ਰਹਿਣਗੇ। ਉਹ ਸਰਕਾਰ ਉੱਪਰ ਦਬਾਅ ਬਣਾਉਣਗੇ ਕਿ ਮੀਂਹ ਦੇ ਮੌਸਮ ਵਿੱਚ ਹੜ੍ਹ ਨਾ ਆਉਣ ਇਸ ਲਈ ਕੋਈ ਪੱਕੀ ਯੋਜਨਾਬੰਦੀ ਕੀਤੀ ਜਾਵੇ।
ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਗੋਰਸੀਆ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦਾ ਧੰਨਵਾਦ ਕਰਦਿਆਂ ਆਖਿਆ ਕਿ ਜਿਥੇ ਉਹਨਾਂ ਨੇ ਕਿਸਾਨਾਂ ਦੀ ਮਦਦ ਕੀਤੀ ਹੈ, ਉੱਥੇ ਮਜ਼ਦੂਰ ਪਰਿਵਾਰਾਂ ਨੂੰ ਮਾਇਕ ਸਹਇਤਾ ਭੇਟ ਕਰਕੇ ਉਹਨਾਂ ਨੂੰ ਵੀ ਅੱਗੇ ਵਧਣ ਦੇ ਮੌਕੇ ਦਿੱਤੇ ਹਨ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਨੂੰ ਮਜ਼ਦੂਰਾਂ ਦੀ ਬਾਂਹ ਫੜਨੀ ਚਾਹੀਦੀ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਸਰਪੰਚ ਹਰਮੇਸ਼ ਸਿੰਘ ਕੋਟਉਮਰਾ, ਰਣਜੀਤ ਸਿੰਘ ਗੋਰਸੀਆ, ਦਿਵਾਨ ਸਿੰਘ ਕੋਟਉਮਰਾ ਆਦਿ ਹਾਜ਼ਰ ਸਨ।

Scroll To Top