Now Reading
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਜ਼ਿਲ੍ਹਾ ਤਰਨਤਾਰਨ ਅੰਦਰ ਮੋਟਰਸਾਈਕਲ ਮਾਰਚ ਕਰਨ ਦਾ ਫ਼ੈਸਲਾ

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਜ਼ਿਲ੍ਹਾ ਤਰਨਤਾਰਨ ਅੰਦਰ ਮੋਟਰਸਾਈਕਲ ਮਾਰਚ ਕਰਨ ਦਾ ਫ਼ੈਸਲਾ


ਤਰਨ ਤਾਰਨ: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਹੜ ਪੀੜਤਾਂ ਨੂੰ ਰਾਹਤ ਦਿਵਾਉਣ ਲਈ 4-5 ਅਕਤੂਬਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸ਼ਹਿਰਾ, ਕਸਬਿਆਂ, ਪਿੰਡਾਂ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਮੋਟਰਸਾਈਕਲ ਮਾਰਚ ਕੀਤੇ ਜਾਣਗੇ।ਜਿਸ ਦੀਆਂ ਤਿਆਰੀਆਂ ਸਬੰਧੀ ਇਥੋਂ ਦੇ ਗਾਂਧੀ ਪਾਰਕ ਵਿੱਚ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਜਸਬੀਰ ਸਿੰਘ ਵੈਰੋਵਾਲ, ਸੁਖਦੇਵ ਸਿੰਘ ਕੋਟਧਰਮਚੰਦ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ, ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਸਕੱਤਰ ਦੇਵੀ ਕੁਮਾਰੀ ਸਰਹਾਲੀ ਨੇ ਕਿਹਾ ਕਿ ਪੰਜਾਬ ਅੰਦਰ ਆਏ ਹੜਾਂ ਕਾਰਨ ਗ਼ਰੀਬ ਲੋਕਾਂ ਦੀ ਭਾਰੀ ਤਬਾਹੀ ਅਤੇ ਲਗਾਤਾਰ 6 ਦਿਨ ਹੋਈ ਬਰਸਾਤ ਨਾਲ ਕਿਰਤੀ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਪਈਆਂ ਹਨ ਅਤੇ ਕਈਆਂ ਦੀਆਂ ਕੰਧਾਂ ਪਾਟ ਗਈਆਂ ਹਨ।ਪਰ ਪੰਜਾਬ ਸਰਕਾਰ ਨੇ ਗ਼ਰੀਬ ਲੋਕਾਂ ਨਾਲ ਬੇਇਨਸਾਫ਼ੀ ਕੀਤੀ ਹੈ। ਕਿਉਂਕਿ ਗ਼ਰੀਬ ਲੋਕਾਂ ਦੇ ਹੱਕ ਚ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਨੂੰ ਫੁੱਟੀ ਕੌਡੀ ਦੇਣ ਦਾ ਐਲਾਨ ਨਹੀਂ ਕੀਤਾ।ਇਹਨਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗ਼ਰੀਬ ਲੋਕਾਂ ਦੇ ਘਰਾਂ ਦੇ ਭਾਰੀ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਜੇਕਰ ਸਾਡੀ ਇਸ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਿਤੀ 4 ਅਤੇ 5 ਅਕਤੂਬਰ ਵਾਲੇ ਦਿਨ ਜ਼ਿਲ੍ਹਾ ਤਰਨਤਾਰਨ ਦੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਅੰਦਰ ਪੰਜਾਬ ਸਰਕਾਰ ਖ਼ਿਲਾਫ਼ ਮੋਟਰਸਾਈਕਲ ਮਾਰਚ ਕੀਤੇ ਜਾਣਗੇ।ਜਿਸ ਦੀਆਂ ਤਿਆਰੀਆਂ ਜ਼ਿਲ੍ਹਾ ਤਰਨਤਾਰਨ ਅੰਦਰ ਮੁਕੰਮਲ ਕਰ ਲਈਆਂ ਹਨ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੀਨੀਅਰ ਆਗੂ ਨਰਿੰਦਰ ਪਾਲ ਸਿੰਘ ਖਡੂਰ ਸਾਹਿਬ, ਹਰਜਿੰਦਰ ਸਿੰਘ ਚੂੰਘ, ਸਵਿੰਦਰ ਸਿੰਘ ਚੱਕ, ਨਛੱਤਰ ਸਿੰਘ ਤੂੜ, ਜਰਨੈਲ ਸਿੰਘ ਰਸੂਲਪੁਰ ਆਦਿ ਆਗੂ ਹਾਜ਼ਰ ਸਨ।

Scroll To Top