
ਤਰਨ ਤਾਰਨ: ਤਰਨ ਤਾਰਨ ਜ਼ਿਮਨੀ ਚੋਣ ‘ਚ ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਰੋਸ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਲਾਜਰ ਲਾਖਣਾ, ਬੋਬੀ ਗੋਇੰਦਵਾਲ ਸਾਹਿਬ ਨੇ ਕੀਤੀ। ਇਸ ਸਮੇਂ ਸਭਾ ਦੇ ਸੁਬਾਈ ਆਗੂ ਕੁਲਵੰਤ ਸਿੰਘ ਮੱਲੂ ਨੰਗਲ, ਸੁਲੱਖਣ ਸਿੰਘ ਤੁੜ, ਸੁਖਦੇਵ ਸਿੰਘ ਜਵੰਦਾ ਨੇ ਮੰਗਾਂ ਬਾਰੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਸੱਤਾ ਵਿੱਚ ਆਉਂਦਿਆਂ ਹਰਾ ਪੈੱਨ ਚਲਾਉਣ ਦੀ ਗੱਲ ਕੀਤੀ ਸੀ। ਨਸ਼ੇ ਨੂੰ ਖਤਮ ਕਰਨ ਦੀ ਵੀ ਗੱਲ ਕੀਤੀ ਸੀ, ਕੱਚੇ ਮੁਲਾਜ਼ਮ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਸੀ। ਇਹਨਾਂ ਆਗੂਆਂ ਨੇ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਅਦਾਰਿਆਂ ਵਿੱਚ ਨਿੱਜੀਕਰਨ ਬੰਦ ਕੀਤਾ ਜਾਵੇਗਾ। ਸਰਕਾਰੀ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਈ ਜਾਵੇ, ਰੁਜ਼ਗਾਰ ਦੇ ਨਵੇਂ ਵਸੀਲੇ ਪੈਦਾ ਕੀਤੇ ਜਾਣ ਬਾਅਦ ਦੇ ਮੁਤਾਬਿਕ ਬੇਰੁਜ਼ਗਾਰੀ ਭੱਤਾ ਢਾਈ ਹਜਾਰ ਰੁਪਏ ਤੁਰੰਤ ਲਾਗੂ ਕੀਤੇ ਜਾਣ, ਕੱਚੇ ਮੁਲਾਜ਼ਮ ਬਿਨਾਂ ਸ਼ਰਤ ਸਰਕਾਰੀ ਮਹਿਕਮੇ ਚ ਪੱਕੇ ਕੀਤੇ ਜਾਣ, ਲੁੱਟਾਂ ਖੋਹਾਂ, ਡਕੈਤੀਆਂ, ਕਤਲੋਗਾਰਦ ਕਰਨ ਵਾਲੇ ਗੈਂਗਸਟਰਵਾਦ ਨੂੰ ਨੱਥ ਪਾਈ ਜਾਵੇ।
ਸਾਰੇ ਵਾਅਦੇ ਯਾਦ ਕਰਵਾਉਣ ਲਈ ਅੱਜ ਸ਼ਹੀਦ ਭਗਤ ਸਿੰਘ ਸਭਾ ਵੱਲੋ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਖਵੰਤ ਸਿੰਘ ਛਾਪੜੀ ਸਾਹਿਬ, ਖੁਸ਼ਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਤੁੜ, ਸੁਖਵਿੰਦਰ ਸਿੰਘ ਮਗਲਾਣੀ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ ਵਲੀਪੁਰ, ਕੰਵਲਜੀਤ ਸਿੰਘ ਮੁੰਡਾ ਪਿੰਡ, ਰਾਜਾ ਸਿੰਘ ਤਰਨ ਤਾਰਨ ਆਦਿ ਹਾਜ਼ਰ ਸਨ।