Now Reading
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਹੱਕ ਵਿੱਚ ਮੁਹਾਲੀ ‘ਚ ਕੀਤਾ ਰੋਡ ਨੂੰ ਜਾਮ

ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਦੇ ਹੱਕ ਵਿੱਚ ਮੁਹਾਲੀ ‘ਚ ਕੀਤਾ ਰੋਡ ਨੂੰ ਜਾਮ


ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਚੰਡੀਗੜ੍ਹ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਬਲਦੇਵ ਸਿੰਘ ਨਿਹਾਲਗੜ੍ਹ, ਹਰਿੰਦਰ ਸਿੰਘ ਲੱਖੋਵਾਲ, ਹਰਨੇਕ ਸਿੰਘ ਗੁੱਜਰਵਾਲ, ਵੀਰ ਸਿੰਘ ਵੜਵਾ, ਜੰਗਵੀਰ ਸਿੰਘ ਚੌਹਾਨ ਨੂੰ ਚੰਡੀਗੜ੍ਹ ਪੁਲਿਸ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਰੋਕ ਦਿੱਤਾ। ਜਿਸ ਕਾਰਨ ਕਿਸਾਨਾਂ ਨੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਸਾਹਮਣੇ ਚੌਕ ਵਿੱਚ ਧਰਨਾ ਲਗਾਕੇ ਸੜਕ ਨੂੰ ਜਾਮ ਕਰ ਦਿੱਤਾ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਉਹਨਾਂ ਨੂੰ ਪੰਜਾਬ ਯੂਨੀਵਰਸਿਟੀ ਵਿੱਚ ਕੀਤੇ ਜਾ ਰਹੇ ਇੱਕਠ ਵਿੱਚ ਸ਼ਾਮਲ ਹੋਣ ਦਿੱਤਾ ਜਾਵੇ। ਧਰਨਾਕਾਰੀਆ ਵੱਲੋ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ। ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Scroll To Top