
ਬਿਲਗਾ: ਦਿਹਾਤੀ ਮਜ਼ਦੂਰ ਸਭਾ ਦੇ ਆਗੂ ਸਾਥੀ ਗਿਆਨ ਚੰਦ ਦਾ ਅੱਜ ਦੇਹਾਂਤ ਹੋ ਗਿਆ। ਉਹ 75 ਵਰਿਆਂ ਦੇ ਸਨ। ਅੱਜ ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਪਾਰਟੀ ਵਲੋਂ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ, ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ, ਤਹਿਸੀਲ ਪ੍ਰਧਾਨ ਸਰਬਜੀਤ ਸੰਗੋਵਾਲ, ਜ਼ਿਲ੍ਹਾ ਕਮੇਟੀ ਮੈਂਬਰ ਮੇਜਰ ਫਿਲੌਰ ਨੇ ਸੂਹਾ ਝੰਡਾ ਪਾ ਕੇ ਵਿਛੜੇ ਸਾਥੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਕੁਲਦੀਪ ਵਾਲੀਆ, ਗੁਰਦੀਪ ਗੋਗੀ, ਅਮ੍ਰਿਤ ਪਾਲ ਨੰਗਲ, ਕੁਲਵੰਤ ਖਹਿਰਾ, ਸਨੀ ਫਿਲੌਰ ਆਦਿ ਵੀ ਹਾਜ਼ਰ ਸਨ। ਵਰਨਣਯੋਗ ਹੈ ਕਿ ਸਾਥੀ ਮੰਗਾ ਸੰਗੋਵਾਲ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਵਜੋਂ ਸਰਗਰਮ ਹਨ। ਆਗੂਆਂ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।