Now Reading
26 ਦੀ ਤਿਆਰੀ ਲਈ ਮੀਟਿੰਗ ਕੀਤੀ

26 ਦੀ ਤਿਆਰੀ ਲਈ ਮੀਟਿੰਗ ਕੀਤੀ


ਬਿਲਗਾ: ਜਮਹੂਰੀ ਕਿਸਾਨ ਸਭਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਕੀਤੀ ਜਾ ਰਹੀਂ ਰੈਲੀ ਦੀ ਤਿਆਰੀ ਲਈ ਪਿੰਡ ਸੰਗੋਵਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਚ ਉਚੇਚੇ ਤੌਰ ਤੇ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ ਹਾਜ਼ਰ ਹੋਏ। ਇਸ ਮੀਟਿੰਗ ਚ ਚੰਡੀਗੜ੍ਹ ਨੂੰ ਬੱਸਾਂ ਦਾ ਪ੍ਰਬੰਧ ਤੋਂ ਇਲਾਵਾ ਰੋਟੀ ਪਾਣੀ ਦੇ ਇੰਤਜ਼ਾਮ ਦੀ ਰੂਪ ਰੇਖਾ ਫਾਈਨਲ ਕੀਤੀ ਗਈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਪਿੰਡਾਂ ਚ ਦੌਰਾ ਕਰਨ ਉਪਰੰਤ ਪਤਾ ਲੱਗਾ ਕਿ ਲੋਕਾਂ ਚ ਰੈਲੀ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਤਹਿਤ ਬਿਲਗਾ, ਫਿਲੌਰ, ਰੁੜਕਾ, ਦੁਸਾਂਝ ਕਲਾਂ ਇਲਾਕਿਆਂ ਚੋਂ ਚੰਡੀਗੜ੍ਹ ਲਈ ਬੱਸਾਂ ਜਾਣਗੀਆਂ। ਇਸ ਰੈਲੀ ਲਈ ਝੰਡੇ ਅਤੇ ਮਾਟੋਆਂ ਦੇਵੀ ਇੰਤਜ਼ਾਮ ਕੀਤੇ ਜਾ ਰਹੇ ਹਨ।

Scroll To Top