Now Reading
ਪਾਵਰਕੌਮ ਦੇ ਦਫ਼ਤਰਾਂ ਅੱਗੇ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਸੱਦਾ

ਪਾਵਰਕੌਮ ਦੇ ਦਫ਼ਤਰਾਂ ਅੱਗੇ ਸੋਧ ਬਿੱਲ ਦੀਆਂ ਕਾਪੀਆਂ ਸਾੜਨ ਦਾ ਸੱਦਾ


ਅਜਨਾਲਾ: ਸੰਯੁਕਤ ਕਿਸਾਨ ਮੋਰਚੇ ਨਾਲ 9 ਦਸੰਬਰ 2021 ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਬਿੱਲ ਨਾ ਲਿਆਉਣ ਦੀ ਕੀਤੀ ਗਈ ਵਾਅਦਾ ਖਿਲਾਫੀ ਵਿਰੁੱਧ ਜਿਹੜਾ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਮਹਾਨ ਇਕੱਠ ਵਿੱਚ ਸ਼ਾਮਿਲ ਹੋਣ ਲਈ ਵਧਾਈ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਬਿਜਲੀ ਬਿੱਲ ਦਾ ਜੇਕਰ ਕਾਨੂੰਨ ਬਣ ਜਾਂਦਾ ਹੈ ਤਾਂ ਸਮੂਹ ਲੋਕਾਂ ਕੋਲੋਂ ਬਿਜਲੀ ਸਬਸਿਡੀ ਦੀ ਸਹੂਲਤ ਖੁੱਸ ਜਾਵੇਗੀ ਅਤੇ ਬਿਜਲੀ ਬਹੁਤ ਮਹਿੰਗੀ ਹੋ ਜਾਵੇਗੀ।
ਅਜਨਾਲਾ ਨੇ ਕਿਹਾ ਕਿ ਇਸ ਕਾਲੇ ਬਿਜਲੀ ਬਿੱਲ ਨੂੰ ਵਾਪਿਸ ਕਰਵਾਉਣ ਲਈ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ, ਇਸ ਦੇ ਪਹਿਲੇ ਪੜਾਅ ਵਜੋਂ ਪੰਜਾਬ ਭਰ ਚ ਐੱਸਡੀਓ ਪਾਵਰਕੌਮ ਦੇ ਦਫ਼ਤਰਾਂ ਸਾਹਮਣੇ ਵਿਸ਼ਾਲ ਮੁਜ਼ਾਹਰਾ ਕਰਕੇ ਇਸ ਕਾਲੇ ਬਿਜਲੀ ਬਿੱਲ ਦੀਆਂ ਕਾਪੀਆਂ ਸਾੜੀਆਂ ਜਾਣਗੀਆ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਸਮੂਹ ਜਥੇਬੰਦੀਆਂ ਅਤੇ ਬਿਜਲੀ ਬੋਰਡ ਦੇ ਕਰਮਚਾਰੀਆਂ ਦੇ ਸਾਰੇ ਸੰਗਠਨ ਇਸ ਵਿੱਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।
ਡਾ ਅਜਨਾਲਾ ਨੇ ਕਿਹਾ ਕਿ ਇਹ ਵੀ ਫੈਸਲਾ ਕੀਤਾ ਹੈ ਕਿ ਇਸ ਕਾਲੇ ਬਿਜਲੀ ਬਿੱਲ ਵਿਰੁੱਧ ਪੀੜਿਤ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਪੰਜਾਬ ਭਰ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਭਰਵੀਂਆਂ ਮੀਟਿੰਗਾਂ ਕੀਤੀਆਂ ਜਾਣ, ਜਿੱਥੇ ਲੱਖਾਂ ਦੀ ਗਿਣਤੀ ਵਿੱਚ ਦੁਵਰਕੀਆਂ ਵੰਡੀਆਂ ਜਾਣਗੀਆਂ।

Scroll To Top