Now Reading
ਮੋਟਰਸਾਈਕਲ ਰੇਹੜੀ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਅੱਗੇ 9 ਦਸੰਬਰ ਨੂੰ ਦਿੱਤਾ ਜਾਵੇਗਾ ਵਿਸ਼ਾਲ ਧਰਨਾ

ਮੋਟਰਸਾਈਕਲ ਰੇਹੜੀ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਅੱਗੇ 9 ਦਸੰਬਰ ਨੂੰ ਦਿੱਤਾ ਜਾਵੇਗਾ ਵਿਸ਼ਾਲ ਧਰਨਾ

ਤਰਨ ਤਾਰਨ: ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੋਟਰਸਾਈਕਲ ਰੇਹੜੀ ਬੰਦ ਕਰਨ ਵਿਰੁੱਧ ਅੱਜ ਦਾਣਾ ਮੰਡੀ ਨੋਸ਼ਿਹਰਾ ਪੰਨੂਆਂ ਚ ਵਿਸ਼ਾਲ ਇਕੱਠ ਕੀਤਾ ਗਿਆ। ਇਸ ਦੀ ਪ੍ਰਧਾਨਗੀ ਕੁਲਦੀਪ ਸਿੰਘ ਖਾਲਸਾ ਨੇ ਕੀਤੀ। ਇਸ ਮੌਕੇ ਬੋਲਦਿਆਂ ਸੈਂਟਰ ਆਫ਼ ਟਰੇਡ ਯੂਨੀਅਨ (ਸੀ ਟੀ ਯੂ ) ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸਬਾਈ ਮੀਤ ਪ੍ਰਧਾਨ ਸੁਲੱਖਣ ਸਿੰਘ ਤੁੜ, ਮਨਰੇਗਾ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਰਟੋਲ, ਜਮੂਹਰੀ ਕਿਸਾਨ ਸਭਾ ਦੇ ਆਗੂ ਬਲਵਿੰਦਰ ਸਿੰਘ ਫੈਲੋਕੇ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਬੇਰੁਜ਼ਗਾਰੀ ਵਿੱਚ ਹੋਰ ਵਾਧਾ ਕਰ ਰਹੀ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਪੇਂਡੂ ਮਜ਼ਦੂਰਾਂ ਨੇ ਹਜ਼ਾਰਾਂ ਰੁਪਏ ਲਾ ਕੇ ਮੋਟਰਸਾਈਕਲ ਰੇਹੜੀ ਬਣਾ ਕੇ ਆਪਣੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਰੁਜ਼ਗਾਰ ਬੰਦ ਕਰਨ ਵੱਲ ਤੁਲੀ ਹੋਈ ਹੈ। ਇਹਨਾਂ ਆਗੂਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਆਪਣਾ ਰੁਜ਼ਗਾਰ ਚਲਾ ਰਹੇ ਮਜ਼ਦੂਰਾਂ ਨੂੰ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੰਗ ਪਰੇਸ਼ਾਨ ਕਰਨਾ ਤੁਰੰਤ ਬੰਦ ਕਰੇ। ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਰਣਜੀਤ ਸਿੰਘ ਖਾਲਸਾ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਤੰਗ ਪਰੇਸ਼ਾਨ ਕੀਤਾ ਤਾਂ 9 ਦਸੰਬਰ ਨੂੰ ਕੈਬਨਟ ਮੰਤਰੀ ਸਰਦਾਰ ਲਾਲਜੀਤ ਸਿੰਘ ਭੁੱਲਰ ਦੇ ਘਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਪ੍ਰਧਾਨ ਕੈਪਟਨ ਸਿੰਘ ਕਾਹਲਵਾ, ਗੁਰਪ੍ਰੀਤ ਸਿੰਘ, ਮੇਜਰ ਸਿੰਘ, ਅੰਤਵੀਰ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਬਖਸ਼ੀਸ਼ ਸਿੰਘ, ਬਹਾਲ ਸਿੰਘ, ਹਰਪਾਲ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ, ਹਰਮੇਸ਼ ਸਿੰਘ, ਮੱਖਣ ਸਿੰਘ, ਤਰਸੇਮ ਸਿੰਘ, ਠੱਠੀਆਂ ਮਹੰਤਾਂ ਆਦਿ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ।

Scroll To Top