Now Reading
ਮਨਰੇਗਾ ਵਰਕਰਾਂ ਦਾ ਬੰਦ ਪਿਆ ਕੰਮ ਤਰੁੰਤ ਚਾਲੂ ਕਰਨ ਦੀ ਮੰਗ

ਮਨਰੇਗਾ ਵਰਕਰਾਂ ਦਾ ਬੰਦ ਪਿਆ ਕੰਮ ਤਰੁੰਤ ਚਾਲੂ ਕਰਨ ਦੀ ਮੰਗ


ਵਲਟੋਹਾ: ਮਨਰੇਗਾ ਵਰਕਰਜ਼ ਯੂਨੀਅਨ ਦੀ ਭਰਵੀਂ ਮੀਟਿੰਗ ਪਿੰਡ ਕੋਟਲੀ ਵਸਾਵਾਂ ਸਿੰਘ ‘ਚ ਕੁਲਵੰਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਰਟੋਲ ਨੇ ਪੰਜਾਬ ਸਰਕਾਰ ਕੋਲੋ ਮੰਗ ਕਰਦਿਆਂ ਕਿਹਾ ਕਿ ਮਨਰੇਗਾ ਦਾ ਕੰਮ ਬੰਦ ਪਿਆ ਤੁਰੰਤ ਚਾਲੂ ਕੀਤਾ ਜਾਵੇ, ਮਨਰੇਗਾ ਵਰਕਰਾਂ ਦੇ ਪਿਛਲੇ ਬਣਦੇ ਬੁਕਾਏ ਛੇਤੀ ਤੋਂ ਛੇਤੀ ਜਾਰੀ ਕੀਤੇ ਜਾਣ । ਮਨਰੇਗਾ ਵਰਕਰਾਂ ਦੇ ਜੌਬ ਕਾਰਡ ਬਣਾਏ ਜਾਣ ਅਤੇ ਹਾਜ਼ਰੀ ਜੌਬ ਕਾਰਡਾਂ ‘ਤੇ ਲਾਈ ਜਾਵੇ। ਮਨਰੇਗਾ ਵਰਕਰਾਂ ਨੂੰ150 ਦਿਨ ਕੰਮ ਯਕੀਨੀ ਬਣਾਇਆ ਜਾਵੇ ਅਤੇ ਪਿੰਡਾਂ ਦੇ ਸਰਪੰਚਾਂ ਦੀ ਦਖਲ ਅੰਦਾਜੀ ਬੰਦ ਕੀਤੀ ਜਾਵੇ, ਜਿਹੜਾ ਵੀ ਕੰਮ ਕਰਨਾ ਚਾਹੁੰਦਾ ਹੈ, ਹਰੇਕ ਨੂੰ ਕੰਮ ਦਿੱਤਾ ਜਾਵੇ ਅਤੇ ਮਨਰੇਗਾ ਸਕੀਮ ਨੂੰ ਪਾਰਦਰਸ਼ੀ ਢੰਗ ਨਾਲ ਚੱਲਣ ਦਿੱਤਾ ਜਾਵੇ। ਮਨਰੇਗਾ ਵਰਕਰਾਂ ਦੇ ਸਾਰੇ ਪ੍ਰਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ 700 ਰੁਪਏ ਕੀਤੀ ਜਾਵੇ। ਮਨਰੇਗਾ ਵਰਕਰਾਂ ਲਈ ਲੜੀੰਦਾ ਸਮਾਨ ਕਹੀ ਬੱਠਲ ਅਤੇ ਮੁੱਢਲੀ ਸਹਾਇਤਾ ਦੀ ਦਵਾਈ ਦੀ ਕਿੱਤ ਮੁਹਾਈਆ ਕਰਾਈ ਜਾਵੇ ਅਤੇ ਅੋੌਰਤਾਂ ਦੇ ਬੱਚਿਆ ਦੀ ਦੇਖ ਭਾਲ ਲਈ ਬਜ਼ੁਰਗ ਅੋੌਰਤਾਂ ਦਾ ਪ੍ਰਬੰਧ ਕੀਤਾ ਜਾਵੇ। ਮਨਰੇਗਾ ਵਰਕਰਾਂ ਦਾ ਸਿਹਤ ਬੀਮਾ ਫ੍ਰੀ ਕੀਤਾ ਜਾਵੇ। ਇਸ ਮੌਕੇ ਕੁਲਵੰਤ ਕੌਰ ਪ੍ਰਧਾਨ ਮੋਹਨਦੀਪ ਕੌਰ, ਸੰਦੀਪ ਕੌਰ, ਪਰਮਜੀਤ ਕੌਰ ਰਾਜ ਕੌਰ, ਰਾਜਬੀਰ ਕੌਰ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਸਾਹਿਬ ਸਿੰਘ,ਜਸਪਾਲ ਸਿੰਘ, ਕੁਲਵੰਤ ਕੌਰ, ਜੁਗਰਾਜ ਸਿੰਘ, ਬਲਵਿੰਦਰ ਸਿੰਘ ਬਲਵਿੰਦਰ ਸਿੰਘ, ਯੋਦਵਿੰਦਰ ਸਿੰਘ, ਜੋਗਰਾਜ ਸਿੰਘ ਆਦਿ ਹਾਜ਼ਰ ਸਨ।

Scroll To Top