
ਬਠਿੰਡਾ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ( ਆਰ.ਐਮ.ਪੀ.ਆਈ.) ਵਲੋਂ ਸੂਬੇ ਭਰ ‘ਚ ਜਾਰੀ ‘ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ’ ਮੁਹਿੰਮ ਦੀ ਕੜੀ ਵਜੋਂ ਅੱਜ ਪਾਰਟੀ ਦੀ ਬਠਿੰਡਾ-ਮਾਨਸਾ ਜਿਲ੍ਹਾ ਕਮੇਟੀ ਦੇ ਸੱਦੇ ‘ਤੇ ਪੁਜੇ ਕਿਰਤੀ-ਕਿਸਾਨਾਂ ਅਤੇ ਔਰਤਾਂ ਨੇ ਬਠਿੰਡਾ ਸ਼ਹਿਰ ਵਿਖੇ ਰੋਹ ਭਰਪੂਰ ਮੁਜ਼ਾਹਰਾ ਕੀਤਾ।
ਮੁਜ਼ਾਹਰੇ ਦੀ ਅਗਵਾਈ ਜਿਲ੍ਹਾ ਸਕੱਤਰ ਸਾਥੀ ਲਾਲ ਚੰਦ ਸਰਦੂਲਗੜ੍ਹ ਅਤੇ ਖ਼ਜ਼ਾਨਚੀ ਸਾਥੀ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਕੀਤੀ।