Now Reading
ਮਨਰੇਗਾ ਕਾਨੂੰਨ ‘ਚ ਮਜ਼ਦੂਰ ਮਾਰੂ ਸੋਧਾਂ ਕਰਨ ਵਿਰੁੱਧ ਬੀਜੇਪੀ ਸਰਕਾਰ ਦਾ ਪਿੰਡ ਕੈਰੋਵਾਲ ਵਿਖੇ ਪੁਤਲਾ ਫੂਕਿਆ

ਮਨਰੇਗਾ ਕਾਨੂੰਨ ‘ਚ ਮਜ਼ਦੂਰ ਮਾਰੂ ਸੋਧਾਂ ਕਰਨ ਵਿਰੁੱਧ ਬੀਜੇਪੀ ਸਰਕਾਰ ਦਾ ਪਿੰਡ ਕੈਰੋਵਾਲ ਵਿਖੇ ਪੁਤਲਾ ਫੂਕਿਆ


ਤਰਨ ਤਾਰਨ: ਮਨਰੇਗਾ ਦਾ ਨਾਮ ਬਦਲਣ ਦੇ ਬਹਾਨੇ ਮਨਰੇਗਾ ਦੇ ਕਾਨੂੰਨ ਵਿੱਚ ਮਜ਼ਦੂਰ ਮਾਰੂ ਸੋਧਾਂ ਕਰਕੇ ਮਜ਼ਦੂਰਾਂ ਦੇ ਖੋਹੇ ਜਾ ਰਹੇ ਰੁਜ਼ਗਾਰ ਦੇ ਖ਼ਿਲਾਫ਼ ਕੇਂਦਰ ਦੀ ਬੀਜੇਪੀ ਸਰਕਾਰ ਦਾ ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਕੈਰੋਵਾਲ ਵਿਖੇ ਪੁਤਲਾ ਫੂਕ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ ਅਤੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਜਿਸ ਦੀ ਅਗਵਾਈ ਜਸਬੀਰ ਕੌਰ ਕੈਰੋਵਾਲ ਨੇ ਕੀਤੀ। ਇਸ ਮੌਕੇ ਬੋਲਦਿਆਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਕੇਦਰ ਦੀ ਮੋਦੀ ਸਰਕਾਰ ਮਨਰੇਗਾ ਕਾਨੂੰਨ ‘ਚ ਖੋਟ ਰਲਾਉਣ ਦੇ ਮਨਸੂਬੇ ਨੂੰ ਸੰਸਦ ਵਿਚ ਪਾਸ ਕਰਨ ਵਿਚ ਭਾਰੀ ਵਿਰੋਧ ਦੇ ਬਾਵਜੂਦ ਵੀ ਸਫ਼ਲ ਹੋ ਗਏ ਹਨ। ਪੰਡੋਰੀ ਨੇ ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਰੰਟੀ ਐਕਟ (ਮਗਨਰੇਗਾ) ਦੀ ਥਾਂ ’ਤੇ ਇੱਕ ਨਵਾਂ ਪੇਂਡੂ ਰੁਜ਼ਗਾਰ ਬਿੱਲ (ਜੀ ਰਾਮ ਜੀ) ਪਾਸ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮਨਰੇਗਾ ਸਕੀਮ ਤਹਿਤ ਪੇਂਡੂ ਮਜ਼ਦੂਰ ਨੂੰ ਇਕ ਸਾਲ ਅੰਦਰ 200 ਦਿਨ ਦਾ ਕੰਮ ਦੇਣ ਅਤੇ ਮਜਦੂਰ ਦੀ ਦਿਹਾੜੀ 700 ਰੁਪਏ ਕੀਤੇ ਜਾਣ ਦੀ ਮੰਗ ਕੀਤੀ ਹੈ।ਇਸ ਮੌਕੇ ਹਰਬੰਸ ਸਿੰਘ, ਰਤਨ ਸਿੰਘ, ਗੁਰਮੀਤ ਸਿੰਘ, ਬਲਜੀਤ ਕੌਰ, ਸੁਖਵਿੰਦਰ ਕੌਰ ਆਦਿ ਵੀ ਹਾਜ਼ਰ ਸਨ।

Scroll To Top