Now Reading
ਜਮਹੂਰੀ ਕਿਸਾਨ ਸਭਾ ਵੱਲੋਂ ਨਵੇਂ ਲੋਕ ਮਾਰੂ ਬਿੱਲਾਂ ਦੀਆਂ ਕਾਪੀਆਂ ਨੂੰ ਰਤਨਗੜ੍ਹ ‘ਚ ਲਾਈ ਅੱਗ

ਜਮਹੂਰੀ ਕਿਸਾਨ ਸਭਾ ਵੱਲੋਂ ਨਵੇਂ ਲੋਕ ਮਾਰੂ ਬਿੱਲਾਂ ਦੀਆਂ ਕਾਪੀਆਂ ਨੂੰ ਰਤਨਗੜ੍ਹ ‘ਚ ਲਾਈ ਅੱਗ

ਚੌਤਾ: ਕੇਂਦਰ ਦੀ ਭਾਜਪਾ ਸਰਕਾਰ ਵੱਲੋ ਪੇਸ਼ ਕੀਤੇ ਜਾ ਰਹੇ ਲੋਕ ਵਿਰੋਧੀ ਬਿੱਲਾਂ ਮਨਰੇਗਾ ਸਬੰਧੀ ਬਿੱਲ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲਾਂ ਦੇ ਵਿਰੋਧ ਵਿੱਚ ਪਿੰਡ ਰਤਨਗੜ੍ਹ ਵਿੱਚ ਕਿਰਤੀ ਕਿਸਾਨਾਂ ਵੱਲੋ ਇੱਕਠੇ ਹੋ ਕੇ ਇਹਨਾਂ ਬਿੱਲਾਂ ਦੀਆਂ ਕਾਪੀਆਂ ਨੂੰ ਅੱਗ ਲਗਾ ਕੇ ਸਾੜਿਆ ਗਿਆ।
ਇਸ ਐਕਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਇਲਾਕਾ ਕਮੇਟੀ ਕੂੰਮਕਲਾਂ ਦੇ ਪ੍ਰਧਾਨ ਦਲਵੀਰ ਸਿੰਘ ਪਾਗਲੀਆ ਮੈਂਬਰ ਬਲਾਕ ਸੰਮਤੀ, ਸਰਪੰਚ ਸੁਖਜਿੰਦਰ ਸਿੰਘ ਗੋਰਾ ਰਤਨਗੜ੍ਹ, ਨੇ ਕੀਤੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂਆਂ ਲਛਮਣ ਸਿੰਘ ਕੂੰਮਕਲਾਂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਕਾਰਪੋਰੇਟਾ ਦੇ ਦਬਾਅ ਅਧੀਨ ਮਨਰੇਗਾ ਮਜ਼ਦੂਰਾਂ ਦੇ ਕੰਮ ਨੂੰ ਖੋਹਿਆ ਜਾ ਰਿਹਾ ਹੈ, ਜਿਸ ਨਾਲ ਪਹਿਲਾਂ ਹੀ ਬੇਰੁਜ਼ਗਾਰੀ ਤੇ ਗਰੀਬੀ ਨਾਲ ਲੜ੍ਹ ਰਹੇ ਕਿਰਤੀਆਂ ਨੂੰ ਭੁੱਖ ਨਾਲ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇ ਸਰਕਾਰ ਨੇ ਮਨਰੇਗਾ ਮਜ਼ਦੂਰਾਂ ਨਾਲ ਨਿਆਂ ਨਾ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਆਗੂਆਂ ਨੇ ਕਿਹਾ ਕਿ ਇਸੇ ਤਰਾਂ ਬਿਜਲੀ ਸੋਧ ਬਿੱਲ 2025 ਨੂੰ ਲੋਕ ਸਭਾ ਵਿੱਚ ਲਿਆ ਕੇ ਲੋਕਾਂ ਦੀ ਮੁਢਲੀ ਜਰੂਰਤ ਬਣ ਚੁੱਕੀ ਬਿਜਲੀ ਨੂੰ ਮਹਿੰਗੀ ਤੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਬੀਜ ਬਿੱਲ ਦਾ ਵਿਰੋਧ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਆਤਮਾ ਸਿੰਘ ਰਤਨਗੜ੍ਹ, ਹਰਜਿੰਦਰ ਸਿੰਘ ਸੋਨੀ ਰਤਨਗੜ ਹਾਜ਼ਰ ਸਨ।

Scroll To Top