Now Reading
ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਰਾਏਕੋਟ ਦੀ ਚੋਣ ਦੌਰਾਨ ਕੁਲਦੀਪ ਸਿੰਘ ਗਰੇਵਾਲ ਪ੍ਰਧਾਨ ਅਤੇ ਕੁਲਦੀਪ ਸਿੰਘ ਲੋਹਟਬੰਦੀ ਸਕੱਤਰ ਚੁਣੇ

ਜਮਹੂਰੀ ਕਿਸਾਨ ਸਭਾ ਤਹਿਸੀਲ ਕਮੇਟੀ ਰਾਏਕੋਟ ਦੀ ਚੋਣ ਦੌਰਾਨ ਕੁਲਦੀਪ ਸਿੰਘ ਗਰੇਵਾਲ ਪ੍ਰਧਾਨ ਅਤੇ ਕੁਲਦੀਪ ਸਿੰਘ ਲੋਹਟਬੰਦੀ ਸਕੱਤਰ ਚੁਣੇ

ਰਾਏਕੋਟ: ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਕਮੇਟੀ ਰਾਏਕੋਟ ਦੀ ਚੋਣਵੇਂ ਡੈਲੀਗੇਟਾਂ ਵਲੋਂ ਇਥੇ ਇਜਲਾਸ ਕਰਕੇ ਤਹਿਸੀਲ ਕਮੇਟੀ ਦੀ ਚੋਣ ਕੀਤੀ। ਜਿਸ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ, ਮੀਤ ਪ੍ਰਧਾਨ ਸ਼ਵਿੰਦਰ ਸਿੰਘ ਤਲਵੰਡੀ ਰਾਏ, ਮੀਤ ਪ੍ਰਧਾਨ ਹਰਭਜਨ ਸਿੰਘ ਧਾਲੀਆ, ਸਕੱਤਰ ਮੈਂਬਰ ਬਲਾਕ ਸੰਮਤੀ ਕੁਲਦੀਪ ਸਿੰਘ ਲੋਹਟਬੰਦੀ, ਸਹਾਇਕ ਸਕੱਤਰ ਜਸਵੀਰ ਸਿੰਘ ਦਿਉਲ, ਸਹਾਇਕ ਸਕੱਤਰ ਬੇਅੰਤ ਸਿੰਘ ਗੋਂਦਵਾਲ, ਸਹਾਇਕ ਸਕੱਤਰ ਸਾਬਕਾ ਸਰਪੰਚ ਜਸਵੀਰ ਸਿੰਘ ਟੂਸੇ, ਖ਼ਜ਼ਾਨਚੀ ਲਖਵੀਰ ਸਿੰਘ ਸਹਿਬਾਜਪੁਰਾ ਸਮੇਤ 17 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਹੋਈ।
ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਲੋਕ ਵਿਰੋਧੀ ਫੈਸਲਿਆਂ ਨੂੰ ਜਥੇਬੰਦਕ ਤੌਰ ‘ਤੇ ਲੋਕਾਂ ਨੂੰ ਲਾਮਬੰਦ ਕਰਕੇ ਹੀ ਰੋਕਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅੱਜ ਸਾਨੂੰ ਵਿਸ਼ਾਲ ਏਕਤਾ ਕਰਕੇ ਮਨਰੇਗਾ ਕਾਨੂੰਨ ਨੂੰ ਬਦਲਣ, ਚਾਰ ਲੇਬਰ ਕੋਡ ਲਾਗੂ ਕਰਨ, ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਵਾਪਸ ਕਰਵਾਉਣ ਲਈ ਵੱਡਾ ਅੰਦੋਲਨ ਸ਼ੁਰੂ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਜਮਹੂਰੀ ਕਿਸਾਨ ਸਭਾ ਪੰਜਾਬ ਅਗਲੇ ਦਿਨਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿਮ ਸ਼ੁਰੂ ਕਰੇਗੀ। ਨਵੀ ਚੁਣੀ ਗਈ ਤਹਿਸੀਲ ਕਮੇਟੀ ਨੂੰ ਵਧਾਈ ਦਿੰਦਿਆ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ, ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਖ਼ਜ਼ਾਨਚੀ ਗੁਰਮੇਲ ਸਿੰਘ ਰੂਮੀ ਨੇ ਆਖਿਆ ਕਿ ਇਹ ਚੁਣੀ ਗਈ ਨਵੀ ਟੀਮ ਇਲਾਕੇ ਦੇ ਕਿਸਾਨਾਂ ਨੂੰ ਜਿੱਥੇ ਜਥੇਬੰਦ ਕਰੇਗੀ, ਉੱਥੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਵਿੱਚ ਸਹਾਈ ਹੋਵੇਗੀ। ਪੰਜਾਬ ਨਿਰਮਾਣ ਯੂਨੀਅਨ ਦੇ ਆਗੂ ਗੁਰਦੀਪ ਸਿੰਘ ਕਲਸੀ ਅਤੇ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਆਗੂ ਹਰਬੰਸ ਸਿੰਘ ਲੋਹਟਬੰਦੀ ਨੇ ਭਰਾਤਰੀ ਸੰਦੇਸ਼ ਵੀ ਦਿੱਤਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਸੁਰਜੀਤ ਸਿੰਘ ਸੀਲੋ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਬਲਵੀਰ ਸਿੰਘ ਭੁੱਟਾ, ਨਛੱਤਰ ਸਿੰਘ, ਡਾ. ਭਗਤ ਸਿੰਘ ਤੁਗਲ, ਜਸਵੰਤ ਸਿੰਘ ਟੂਸੇ ਆਦਿ ਹਾਜ਼ਰ ਸਨ।

Scroll To Top