
ਲੋਹੀਆ ਖਾਸ: ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਸ਼ਾਹਕੋਟ ਦੇ ਸਕੱਤਰ ਸਾਥੀ ਵਿਕਰਮ ਮੰਡਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾ ਦੇ ਮਾਤਾ ਜੀ ਬਲਬੀਰ ਕੌਰ ਦਾ ਦੇਹਾਂਤ ਹੋ ਗਿਆ। ਉਹ ਕੁੱਝ ਹਫਤਿਆਂ ਤੋੰ ਬਿਮਾਰ ਸਨ। ਅੱਜ ਪਿੰਡ ਮੰਡਾਲਾ ਵਿਖੇ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਆਰਐੱਮਪੀਆਈ ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਰਬਜੀਤ ਮੁਠੱਡਾ, ਤਹਿਸੀਲ ਸ਼ਾਹਕੋਟ ਦੇ ਸਕੱਤਰ ਸਾਥੀ ਨਿਰਮਲ ਮਲਸੀਆਂ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਸਾਥੀ ਗੁਰਦੀਪ ਗੋਗੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਆਗੂ ਮੱਖਣ ਸੰਗਰਾਮੀ ਉਚੇਚੇ ਤੌਰ ਤੇ ਹਾਜ਼ਰ ਸਨ। ਆਗੂਆਂ ਨੇ ਮ੍ਰਿਤਕ ਦੇਹ ਤੇ ਸੂਹਾ ਝੰਡਾ ਪਾ ਕੇ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਚ ਰਿਸ਼ਤੇਦਾਰ ਅਤੇ ਪਰਿਵਾਰ ਦੇ ਹਮਦਰਦ ਹਾਜ਼ਰ ਸਨ। ਬੀਬੀ ਬਲਬੀਰ ਕੌਰ ਨਮਿਤ ਪਾਠ ਦਾ ਭੋਗ 29 ਜਨਵਰੀ ਨੂੰ ਪਾਇਆ ਜਾਵੇਗਾ।