Now Reading
ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫਤਰ ਸਾਹਮਣੇ ਰੋਸ ਧਰਨਾ ਲਗਾਇਆ

ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫਤਰ ਸਾਹਮਣੇ ਰੋਸ ਧਰਨਾ ਲਗਾਇਆ

ਰਈਆ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੇ ਵਰਕਰਾਂ ਵੱਲੋਂ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ, ਜਿਸ ਦੀ ਅਗਵਾਈ ਨਿਰਮਲ ਸਿੰਘ ਭਿੰਡਰ, ਪਲਵਿੰਦਰ ਸਿੰਘ ਮਹਿਸਮਪੁਰ ਨੇ ਕੀਤੀ। ਇਸ ਮੌਕੇ ਪਾਰਟੀ ਦੇ ਸੂਬਾ ਕਮੇਟੀ ਮੈਂਬਰਾਂ ਅਮਰੀਕ ਸਿੰਘ ਦਾਊਦ ਅਤੇ ਗੁਰਨਾਮ ਸਿੰਘ ਭਿੰਡਰ ਨੇ ਕਿਹਾ ਕਿ ਉਕਤ ਅਧਿਕਾਰੀ ਹਲਕੇ ਦੇ ਵਿਧਾਇਕ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰਦਿਆਂ ਵਿਰੋਧੀ ਪਾਰਟੀਆਂ ਨੂੰ ਖੱਜਲ ਖੁਆਰ ਕਰਦਾ ਹੈ। ਪਿਛਲੇ ਦਿਨੀ ਪਾਰਟੀ ਆਗੂਆਂ ਵੱਲੋਂ ਉਕਤ ਅਧਿਕਾਰੀ ਕੋਲੋਂ ਪਿੰਡਾਂ ਵਿੱਚ ਗਰੀਬ ਲੋਕਾਂ ਲਈ ਬਣਨ ਵਾਲੇ ਮਕਾਨਾਂ ਦੇ ਲਾਭਪਾਤਰੀਆਂ ਦੀਆਂ ਲਿਸਟਾਂ ਮੰਗੀਆਂ ਗਈਆਂ ਪਰ ਉਕਤ ਅਧਿਕਾਰੀ ਨੇ ਲਿਸਟਾਂ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਜਿਸ ਦੇ ਖਿਲਾਫ ਅੱਜ ਦਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੋੜਵੰਦ ਲੋਕਾਂ ਨੂੰ ਨਹੀਂ ਮਿਲ ਰਿਹਾ ਸਗੋਂ ਰਾਜ ਕਰਦੀ ਧਿਰ ਦੇ ਅਮੀਰ ਲੋਕਾਂ ਨੂੰ ਇਹ ਸਕੀਮ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ, ਜਿਸ ਦੇ ਖਿਲਾਫ ਪਾਰਟੀ ਵੱਲੋਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਬੀ ਡੀ ਪੀ ਓ ਵੱਲੋਂ ਲਿਸਟਾਂ ਮੁਹੱਈਆ ਕਰਵਾਉਣ ਉਪਰੰਤ ਰੋਸ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਵਿੰਦਰ ਸਿੰਘ ਖਹਿਰਾ, ਹਰਭਜਨ ਸਿੰਘ ਫੱਤੂਵਾਲ, ਮੰਗਲ ਸਿੰਘ ਕੋਟ ਮਹਿਤਾਬ, ਚਰਨ ਸਿੰਘ ਖਿਲਚੀਆਂ, ਕੇਵਲ ਸਿੰਘ ਸੱਤੋਵਾਲ, ਮਨਜੀਤ ਸਿੰਘ ਜਮਾਲਪੁਰ, ਮਲੂਕ ਸਿੰਘ ਮਹਿਤਾ, ਸ਼ਿੰਗਾਰਾ ਸਿੰਘ ਸੁਧਾਰ, ਪਰਵਿੰਦਰ ਸਿੰਘ ਰਈਆ ਆਦਿ ਆਗੂਆਂ ਨੇ ਸੰਬੋਧਨ ਕੀਤਾ।

Scroll To Top