Now Reading
12 ਫਰਵਰੀ ਦੀ ਹੜਤਾਲ ਵਿੱਚ ਵੱਧ ਚੱੜ ਕੇ ਸ਼ਾਮਲ ਹੋਵੇਗੀ ਜਮਹੂਰੀ ਕਿਸਾਨ ਸਭਾ

12 ਫਰਵਰੀ ਦੀ ਹੜਤਾਲ ਵਿੱਚ ਵੱਧ ਚੱੜ ਕੇ ਸ਼ਾਮਲ ਹੋਵੇਗੀ ਜਮਹੂਰੀ ਕਿਸਾਨ ਸਭਾ

ਜਲੰਧਰ: ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਹਿੱਸਾ ਲਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ਉੱਪਰ ਡਾਕਾ ਹਨ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਸਮੂਹ ਕਿਸਾਨਾਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੀ ਬੰਦ ਪਈ ਸ਼ੇਰੋ ਖੰਡ ਮਿੱਲ ਨੂੰ ਜਲਦੀ ਨਾਲ ਚਾਲੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਕਾਰ ਵੱਲੋ ਇਸ ਮਿੱਲ ਨੂੰ ਵੇਚਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਿੱਲ ਆਉਣ ਵਾਲੇ ਦਿਨਾਂ ਵਿੱਚ ਚਾਲੂ ਨਾ ਕੀਤੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਮਿਲ ਕੇ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਵੇਗੀ। ਇਸ ਮੌਕੇ ਤੇ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋ ਪੇਸ਼ ਕੀਤੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਪਿਛਲੇ ਲੰਮੇ ਸਮੇਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਬਜਟ ਵਿੱਚ ਕਿਸਾਨਾਂ ਲਈ ਪੈਸੇ ਰੱਖਣ ਦੀ ਲੋੜ ਸੀ, ਪਰ ਸਰਕਾਰ ਨੇ ਪਿਛਲੇ ਬਜਟ ਨਾਲੋ ਵੀ ਘੱਟ ਹਿੱਸਾ ਖੇਤੀ ਲਈ ਰੱਖਿਆ ਹੈ। ਜਿਸ ਨਾਲ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦਾ ਗੁੱਸਾ ਹੋਰ ਵਧੇਗਾ। ਉਹਨਾਂ ਆਖਿਆ ਕਿ ਚਾਹੀਦਾ ਤਾਂ ਇਹ ਸੀ ਕਿ ਕੁੱਲ ਬਜਟ ਦਾ 10% ਹਿੱਸਾ ਖੇਤੀ ਲਈ, 10% ਹਿੱਸਾ ਸਿੱਖਿਆ ਅਤੇ 10% ਹਿੱਸਾ ਸਿਹਤ ਸੇਵਾਵਾਂ ਲਈ ਰੱਖਿਆ ਜਾਂਦਾ, ਜਿਸ ਨਾਲ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਲੋਕਾਂ ਨੂੰ ਕੁੱਝ ਰਾਹਤ ਮਿਲਦੀ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਵਿਰੋਧੀ ਬਜਟ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਲਈ ਪਿੰਡਾ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਉਸ ਤੋਂ ਅਗਲੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋ ਕਾਲਾ ਦਿਨ ਮਨਾਇਆ ਜਾਵੇਗਾ। ਉਸ ਦਿਨ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਾਰੇ ਟੋਲ਼ ਪਲਾਜਿਆ ਨੂੰ ਪਰਚੀ ਮੁਕਤ ਕਰ ਦਿੱਤਾ ਜਾਵੇਗਾ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ 1 ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ “ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਸਬੰਧੀ” ਇੱਕ ਸੈਮੀਨਾਰ ਕੀਤਾ ਜਾਵੇਗਾ। ਜਿਸ ਦੇ ਮੁੱਖ ਬੁਲਾਰੇ ਡਾ. ਕਾਹਨ ਸਿੰਘ ਪਨੂੰ ਆਈ ਏ ਐਸ ਹੋਣਗੇ। ਇਸ ਸੈਮੀਨਾਰ ਵਿੱਚ ਪੰਜਾਬ ਭਰ ਤੋ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਵਿੱਚ ਵਿਛੜੇ ਸਾਥੀਆਂ ਜਸਪਾਲ ਸਿੰਘ ਝਬਾਲ, ਬਲਵਿੰਦਰ ਸਿੰਘ ਕੋਟ ਮੁਹੰਮਦ ਖਾਂ ਅਤੇ ਸਰਦੂਲ ਸਿੰਘ ਢੈਹਪਈ ਨੂੰ ਦੋ ਮਿੰਟ ਖੜੇ ਹੋ ਕੇ ਸ਼ਰਧਾਂਜਲੀ ਵੀ ਭੇਟ ਕੀਤੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਆਖਿਆ ਕਿ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੱੜ ਕੇ ਹਿੱਸਾ ਲਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ਉੱਪਰ ਡਾਕਾ ਹਨ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਸਮੂਹ ਕਿਸਾਨਾਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੀ ਬੰਦ ਪਈ ਸ਼ੇਰੋ ਖੰਡ ਮਿੱਲ ਨੂੰ ਜਲਦੀ ਨਾਲ ਚਾਲੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸਰਕਾਰ ਵੱਲੋ ਇਸ ਮਿੱਲ ਨੂੰ ਵੇਚਣ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਿੱਲ ਆਉਣ ਵਾਲੇ ਦਿਨਾਂ ਵਿੱਚ ਚਾਲੂ ਨਾ ਕੀਤੀ ਤਾਂ ਜਮਹੂਰੀ ਕਿਸਾਨ ਸਭਾ ਪੰਜਾਬ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨਾਲ ਮਿਲ ਕੇ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਵੇਗੀ।

See Also

ਇਸ ਮੌਕੇ ਤੇ ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋ ਪੇਸ਼ ਕੀਤੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ। ਪਿਛਲੇ ਲੰਮੇ ਸਮੇਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਬਜਟ ਵਿੱਚ ਕਿਸਾਨਾਂ ਲਈ ਪੈਸੇ ਰੱਖਣ ਦੀ ਲੋੜ ਸੀ, ਪਰ ਸਰਕਾਰ ਨੇ ਪਿਛਲੇ ਬਜਟ ਨਾਲੋ ਵੀ ਘੱਟ ਹਿੱਸਾ ਖੇਤੀ ਲਈ ਰੱਖਿਆ ਹੈ। ਜਿਸ ਨਾਲ ਸੰਘਰਸ਼ ਦੇ ਰਾਹ ਪਏ ਕਿਸਾਨਾਂ ਦਾ ਗੁੱਸਾ ਹੋਰ ਵਧੇਗਾ। ਉਹਨਾਂ ਆਖਿਆ ਕਿ ਚਾਹੀਦਾ ਤਾਂ ਇਹ ਸੀ ਕਿ ਕੁੱਲ ਬਜਟ ਦਾ 10% ਹਿੱਸਾ ਖੇਤੀ ਲਈ, 10% ਹਿੱਸਾ ਸਿੱਖਿਆ ਅਤੇ 10% ਹਿੱਸਾ ਸਿਹਤ ਸੇਵਾਵਾਂ ਲਈ ਰੱਖਿਆ ਜਾਂਦਾ, ਜਿਸ ਨਾਲ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਲੋਕਾਂ ਨੂੰ ਕੁੱਝ ਰਾਹਤ ਮਿਲਦੀ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ਵਿਰੋਧੀ ਬਜਟ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਲਈ ਪਿੰਡਾ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕੀਤਾ ਤਾਂ ਉਸ ਤੋਂ ਅਗਲੇ ਦਿਨ ਸੰਯੁਕਤ ਕਿਸਾਨ ਮੋਰਚੇ ਵੱਲੋ ਕਾਲਾ ਦਿਨ ਮਨਾਇਆ ਜਾਵੇਗਾ। ਉਸ ਦਿਨ ਤਿੰਨ ਘੰਟੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਸਾਰੇ ਟੋਲ਼ ਪਲਾਜਿਆ ਨੂੰ ਪਰਚੀ ਮੁਕਤ ਕਰ ਦਿੱਤਾ ਜਾਵੇਗਾ। ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ 01 ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ “ਖੇਤੀਬਾੜੀ ਅਤੇ ਪਾਣੀ ਦੀ ਸੰਭਾਲ ਸਬੰਧੀ” ਇੱਕ ਸੈਮੀਨਾਰ ਕੀਤਾ ਜਾਵੇਗਾ। ਜਿਸ ਦੇ ਮੁੱਖ ਬੁਲਾਰੇ ਡਾ. ਕਾਹਨ ਸਿੰਘ ਪਨੂੰ ਆਈ ਏ ਐਸ ਹੋਣਗੇ। ਇਸ ਸੈਮੀਨਾਰ ਵਿੱਚ ਪੰਜਾਬ ਭਰ ਤੋ ਵੱਡੀ ਗਿਣਤੀ ‘ਚ ਕਿਸਾਨ ਸ਼ਾਮਲ ਹੋਣਗੇ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਵਿੱਚ ਵਿਛੜੇ ਸਾਥੀਆਂ ਜਸਪਾਲ ਸਿੰਘ ਝਬਾਲ, ਬਲਵਿੰਦਰ ਸਿੰਘ ਕੋਟ ਮੁਹੰਮਦ ਖਾਂ ਅਤੇ ਸਰਦੂਲ ਸਿੰਘ ਢੈਹਪਈ ਨੂੰ ਦੋ ਮਿੰਟ ਖੜੇ ਹੋ ਕੇ ਸ਼ਰਧਾਂਜਲੀ ਵੀ ਭੇਟ ਕੀਤੀ।

Scroll To Top