Now Reading
ਸਮਰਾਲਾ ‘ਚ ਕੁੱਲ ਹਿੰਦ ਦੀ ਹੜਤਾਲ ਨੂੰ ਸਫ਼ਲ ਕਰਨ ਲਈ ਹੋਈ ਭਾਰੀ ਸ਼ਮੂਲੀਅਤ

ਸਮਰਾਲਾ ‘ਚ ਕੁੱਲ ਹਿੰਦ ਦੀ ਹੜਤਾਲ ਨੂੰ ਸਫ਼ਲ ਕਰਨ ਲਈ ਹੋਈ ਭਾਰੀ ਸ਼ਮੂਲੀਅਤ

ਸਮਰਾਲਾ: ਟਰੇਡ ਯੂਨੀਅਨਾਂ, ਮੁਲਾਜ਼ਮ ਜਥੇਬੰਦੀਆਂ, ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਦਿੱਤੇ ਹੜਤਾਲ ਦੇ ਸੱਦੇ ਤੇ ਅੱਜ ਹੋਰਨਾ ਜਥੇਬੰਦੀਆਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਵੱਡੀ ਗਿਣਤੀ ਵਿੱਚ ਸਮਰਾਲਾ ਦੇ ਮੇਨ ਚੌਕ ਵਿੱਚ ਲਗਾਏ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਤੇ ਸਭਾ ਦੇ ਸੂਬਾਈ ਆਗੂਆਂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਰਤਨਗੜ੍ਹ ਅਤੇ ਲਛਮਣ ਸਿੰਘ ਕੂੰਮਕਲਾ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਪੂਰੀ ਤਰਾਂ ਕਾਰਪੋਰੇਟਾ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਉਹਨਾਂ ਅਮਰੀਕਾ ਨਾਲ ਭਾਰਤ ਸਰਕਾਰ ਵੱਲੋ ਟੈਕਸ ਮੁਕਤ ਵਪਾਰ ਕਰਨ ਦੇ ਸਮਝੌਤੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਖੇਤੀ ਤੇ ਡੈਅਰੀ ਦਾ ਧੰਦਾ ਤਬਾਹ ਹੋ ਜਾਵੇਗਾ। ਉਹਨਾ ਮੰਗ ਕੀਤੀ ਕਿ ਇਸ ਸਮਝੌਤੇ ਸਮੇਤ ਮਨਰੇਗਾ ਕਾਨੂੰਨ ਵਿੱਚ ਕੀਤਾ ਬਦਲਾਅ, ਚਾਰ ਲੇਬਰ ਕੋਡ ਕਾਨੂੰਨ ਨੂੰ ਰੱਦ ਕੀਤਾ ਜਾਵੇ। ਬਿਜਲੀ ਸੋਧ ਬਿੱਲ ਤੇ ਬੀਜ ਬਿੱਲ ਨੂੰ ਪੇਸ਼ ਕਰਨ ਦੀ ਤਜਵੀਜ਼ ਨੂੰ ਰੱਦ ਕੀਤਾ ਜਾਵੇ। ਇਸ ਮੌਕੇ ‘ਤੇ ਹੋਰਨਾ ਤੋਂ ਇਲਾਵਾ ਸਰਪੰਚ ਸੁਖਜਿੰਦਰ ਸਿੰਘ ਰਤਨਗੜ੍ਹ, ਹਰਜਿੰਦਰ ਸਿੰਘ ਸੋਨੀ ਵੀ ਹਾਜ਼ਰ ਸਨ।

Scroll To Top