Now Reading
26 ਫਰਵਰੀ ਦੀ ਚੰਡੀਗੜ੍ਹ ਰੈਲੀ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਣਗੇ

26 ਫਰਵਰੀ ਦੀ ਚੰਡੀਗੜ੍ਹ ਰੈਲੀ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਣਗੇ

ਖਡੂਰ ਸਹਿਬ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐੱਮ ਪੀ ਆਈ) ਦੀ ਤਹਿਸੀਲ ਕਮੇਟੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬੱਗੂ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆ ਆਰ ਐੱਮ ਪੀ ਆਈ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕੇਂਦਰ ਸਰਕਾਰ ਵਲੋਂ ਸੂਬਿਆਂ ਦੇ ਅਧਿਕਾਰਾਂ ਉੱਪਰ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਅਤੇ ਧੱਕੇ ਵਿਤਕਰੇ ਬਾਦਸਤੂਰ ਜਾਰੀ ਹਨ। ਪੰਜਾਬ ਦੇ ਰਾਜਨੀਤਕ ਮੁੱਦੇ ਲਗਾਤਾਰ ਲਟਕਦੇ ਆ ਰਹੇ ਹਨ। ਜਿਸ ਵਿੱਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ, ਦਰਿਆਵੀ ਪਾਣੀਆਂ ਦਾ ਹੱਕ, ਪੰਜਾਬ ਦੇ ਡੈਮਾਂ ਦਾ ਕੰਟਰੋਲ ਪੰਜਾਬ ਨੂੰ ਦੇਣ, ਪੰਜਾਬ ਦੇ ਬਾਰਡਰ ਖੋਹਲਕੇ ਵਿਦੇਸ਼ਾਂ ਨਾਲ ਵਪਾਰ ਕਰਨ, ਜੇਲ੍ਹਾਂ ਵਿੱਚ ਬੰਦ ਸਿਆਸੀ ਅਧਾਰ ਤੇ ਬੰਦ ਬੰਦੀਆਂ ਦੀ ਰਿਹਾਈ ਸਮੇਤ ਪੰਜਾਬ ਦੇ ਅਣਸੁਲਝੇ ਮਸਲਿਆਂ ਦੇ ਹੱਲ ਲਈ ਵਿਸਾਲ ਇਕੱਠ 26 ਫਰਵਰੀ ਨੂੰ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ, ਇਸ ਵਿੱਚ ਪੰਜਾਬ ਭਰ ਵਿੱਚੋਂ ਹਜ਼ਾਰਾਂ ਲੋਕ ਸ਼ਮੂਲੀਅਤ ਕਰਨਗੇ। ਉਹਨਾਂ ਕਿਹਾ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ਦੀ ਵਿਚਾਰਧਾਰਾ ਗੂਰੂਆਂ ਦੇ ਫਲਸਫੇ ਜਾਤਪਾਤ ਰਹਿਤ, ਔਰਤ ਮੁਕਤੀ ਅਤੇ ਬਰਾਬਰਤਾ ਅਧਾਰਿਤ ਸਮਾਜ ਸਿਰਜਣਾ ਦੇ ਵਿਰੋਧ ਦੀ ਵਿਚਾਰਧਾਰਾ ਹੈ। ਜੋ ਪੰਜਾਬ ਦੇ ਨਾਬਰੀ ਦੇ ਸੁਭਾਅ ਨੂੰ ਕੁਚਲਣਾ ਚਹੁੰਦੀ ਹੈ। ਉਹਨਾਂ ਪੰਜਾਬ ਦੇ ਸਮੂਹ ਲੋਕਾਂ ਨੂੰ ਵੱਧ ਤੋਂ ਵੱਧ ਸਮਲੀਅਤ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਅਤੇ ਤਹਸੀਲ ਸਕੱਤਰ ਸਲੱਖਣ ਸਿੰਘ ਤੁੜ ਨੇ ਦੱਸਿਆ ਕਿ ਤਹਿਸੀਲ ਖਡੂਰ ਸਹਿਬ ਵਿੱਚੋਂ ਸੈਂਕੜੇ ਲੋਕ ਸ਼ਾਮਲ ਹੋਣਗੇ। ਇਸਦੀਆ ਤਿਆਰੀਆਂ ਲਈ ਡਿਊਟੀਆਂ ਦੀ ਵੰਡ ਕੀਤੀ ਗਈ।
ਮੀਟਿੰਗ ਨੂੰ ਹੋਰਨਾਂ ਤੋਂ ਇਲਾਵਾ ਰੇਸ਼ਮ ਸਿੰਘ ਫੇਲੋਕੇ, ਮਾ ਸਰਬਜੀਤ ਸਿੰਘ ਭਰੋਵਾਲ, ਕੁਲਵਿੰਦਰ ਕੌਰ ਖਡੂਰ ਸਹਿਬ, ਝਿਲਮਿਲ ਸਿੰਘ ਬਾਣੀਆ, ਨਰਿੰਦਰ ਸਿੰਘ ਤੁੜ, ਨਛੱਤਰ ਸਿੰਘ ਤੁੜ, ਬਾਬਾ ਦੀਨੇਵਾਲ, ਜੋਗਿੰਦਰ ਸਿੰਘ ਖਡੂਰ ਸਹਿਬ, ਬੀਬੀ ਚਰਨ ਕੌਰ, ਸੁਖਵੰਤ ਸਿੰਘ ਛਾਪੜੀ ਸਹਿਬ ਆਦਿ ਆਗੂਆਂ ਨੇ ਸੰਬੋਧਨ ਕੀਤਾ।

Scroll To Top