
ਤਰਨ ਤਾਰਨ: ਸੇਰੋ ਮਿੱਲ ਚਲਾਉਣ ਦੀ ਮੰਗ ਨੂੰ ਲੈ ਕੇ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰਨ ਦੀ ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰਗਟ ਸਿੰਘ ਜਮਾਰਾਏ, ਮਨਜੀਤ ਸਿੰਘ ਬੱਗੂ, ਦਲਜੀਤ ਸਿੰਘ ਦਿਆਲਪੁਰਾ, ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੌਲ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਆਗੂ ਸੁਖਦੇਵ ਸਿੰਘ ਜਵੰਦਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਅਤੇ ਪ੍ਰਧਾਨ ਚਮਨ ਲਾਲ ਦਰਾਜਕੇ, ਜਸਬੀਰ ਸਿੰਘ ਵੈਰੋਵਾਲ ਆਦਿ ਨੇ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ। ਸਹਿਕਾਰੀ ਸ਼ੂਗਰ ਮਿਲ ਸੇਰੋ ਨੂੰ ਵੇਚਣ ਦੇ ਖਿਲਾਫ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਤਾਰ ਚੱਲ ਰਹੇ ਧਰਨੇ ਤੇ ਬੈਠੇ ਆਗੂਆਂ ਗਿਰਫਤਾਰ ਕਰਨ ਦੀ ਜੋਰਦਾਰ ਨਿਖੇਧੀ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਸਹਿਕਾਰੀ ਸੂਗਰ ਮਿਲ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਗ੍ਰਿਫਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
ਇਹਨਾਂ ਆਗੂਆਂ ਨੇ ਕਿਹਾ ਕਿ ਸਰਕਾਰੀ ਖੰਡ ਮਿਲ ਸੇਰੋ ਇਲਾਕੇ ਦੇ ਕਿਸਾਨਾਂ ਦੇ ਜ਼ਮੀਨ ਨੂੰ ਖਰੀਦਣ ਲਈ ਸ਼ੇਅਰ ਲੱਗੇ ਹੋਏ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਨੂੰ ਵੇਚਣ ਦਾ ਕੋਈ ਹੱਕ ਨਹੀਂ ਹੈ।