Now Reading
ਕਿਸਾਨ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕਿਸਾਨ ਆਗੂਆਂ ਨੂੰ ਰਿਹਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ


ਤਰਨ ਤਾਰਨ: ਸਹਿਕਾਰੀ ਸ਼ੂਗਰ ਮਿਲ ਸੇਰੋ ਨੂੰ ਬਚਾਉਣ ਲਈ ਲਗਾਤਾਰ ਚੱਲ ਰਹੇ ਧਰਨੇ ਤੋਂ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਕਿਸਾਨ ਆਗੂਆਂ ਨੂੰ ਜੇਲ ਵਿੱਚ ਭੇਜ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਦਾ ਪੁਤਲਾ ਤਰਨ ਤਾਰਨ ਬੋੜੀ ਚੌਂਕ ਚ ਫੂਕਿਆ ਗਿਆ ਅਤੇ ਜੋਰਦਾਰ ਨਾਅਰੇਬਾਜੀ ਕੀਤੀ। ਕਿਸਾਨ ਆਗੂ ਮੰਗ ਕਰ ਰਹੇ ਸਨ ਕਿ ਲੋਕਾਂ ਦੇ ਸ਼ੇਅਰ ਨਾਲ ਚਲਾਈ ਸਹਿਕਾਰੀ ਸ਼ੂਗਰ ਮਿੱਲ ਨੂੰ ਵੇਚਣਾ ਬੰਦ ਕੀਤਾ ਜਾਵੇ ਅਤੇ ਇਸ ਨੂੰ ਤੁਰੰਤ ਚਾਲੂ ਕੀਤਾ ਜਾਵੇ ਤਾਂ ਜੋ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਆਗੂਆਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮਨਜੀਤ ਸਿੰਘ ਬੱਗੂ ਜਮਹੂਰੀ ਕਿਸਾਨ ਸਭਾ ਪੰਜਾਬ, ਮੰਗਲ ਸਿੰਘ ਜਵੰਦਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਕੁਲਦੀਪ ਸਿੰਘ ਮੁੰਡਾ ਪਿੰਡ, ਜਤਿੰਦਰ ਪਾਲ ਸਿੰਘ ਪੰਡੋਰੀ ਕਿਸਾਨ ਸੰਘਰਸ਼ ਕਮੇਟੀ ਆਜ਼ਾਦ, ਤਰਸੇਮ ਸਿੰਘ ਲੋਹਾਰ ਕੌਮੀ ਕਿਸਾਨ ਯੂਨੀਅਨ, ਦਲਵਿੰਦਰ ਸਿੰਘ ਨੁਸ਼ਹਿਰਾ ਪੰਨੂਆਂ ਪੰਜਾਬ ਕਿਸਾਨ ਯੂਨੀਅਨ, ਸੁਖਬਾਜ ਸਿੰਘ ਸਿੱਧੂ, ਰਵਿੰਦਰ ਸਿੰਘ ਔਲਖ, ਚਰਨ ਸਿੰਘ ਤਰਨ ਤਾਰਨ ਕੁੱਲ ਹਿੰਦ ਕਿਸਾਨ ਯੂਨੀਅਨ, ਗੁਰਚਰਨ ਸਿੰਘ ਸਭਰਾ ਕੌਮੀ ਕਿਸਾਨ ਯੂਨੀਅਨ, ਜਤਿੰਦਰ ਸਿੰਘ ਕੋਟ ਮੁਹੰਮਦ, ਬਲਵਿੰਦਰ ਸਿੰਘ ਗੋਹਲਵੜ, ਬਚਨ ਸਿੰਘ ਐਮਾ ਮਲੀਆ, ਸੁਰਜੀਤ ਸਿੰਘ ਮਾਲੂਵਾਲ, ਸੁੱਖਾ ਸਿੰਘ ਸਖੀਰਾ, ਸੁਰਜੀਤ ਸਿੰਘ ਬਾਠ, ਬਲਵਿੰਦਰ ਸਿੰਘ ਕੁਬਾੜੀਆ ਆਦਿ ਹਾਜ਼ਰ ਸਨ।

Scroll To Top