Now Reading
ਗ੍ਰਿਫ਼ਤਾਰ ਕੀਤੇ ਕਿਸਾਨਾਂ ਕਾਰਨ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ

ਗ੍ਰਿਫ਼ਤਾਰ ਕੀਤੇ ਕਿਸਾਨਾਂ ਕਾਰਨ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ

ਭਿੱਖੀਵਿੰਡ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ ਵਲੋਂ ਅੱਜ ਤਹਿਸੀਲ ਕੰਪਲੈਕਸ ਭਿੱਖੀਵਿੰਡ ਵਿਖੇ ਪੰਜਾਬ ਸਰਕਾਰ ਦਾ ਪੂਤਲਾ ਫੂਕਿਆ ਗਿਆ। ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਗੰਨਾ ਮਿੱਲ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਮਿੱਲ ਦੇ ਗੇਟ ਅੱਗੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਨੂੰ ਚੁੱਕ ਕੇ ਪੁਲਿਸ ਵੱਲੋਂ ਗਿਰਫ਼ਤਾਰ ਕਰ ਕੇ ਜੇਲ੍ਹੀ ਡੱਕ ਦਿੱਤਾ ਗਿਆ ਹੈ, ਜੋ ਕਿ ਪੰਜਾਬ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ। ਇਨ੍ਹਾਂ ਆਗੂਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਜ਼ਮੀਨਾਂ ਨੂੰ ਕੌਢੀਆ ਦੇ ਭਾਅ ਵੇਚ ਰਹੀ ਹੈ, ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜੇਲ੍ਹੀ ਡੱਕਣਾ ਸਰਾ ਸਰ ਧੱਕੇਸ਼ਾਹੀ ਹੈ। ਕਿਸਾਨਾਂ ਦੇ ਨਾਲ ਲਏ ਗਏ ਪੰਗੇ ਦੇ 2027 ਵਿੱਚ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਗਿਰਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੂੰਘ, ਜਸਵੰਤ ਸਿੰਘ ਭਿੱਖੀਵਿੰਡ, ਸਵਿੰਦਰ ਸਿੰਘ ਚੱਕ, ਪ੍ਰਗਟ ਸਿੰਘ ਪਹਿਲਵਾਨ ਕੇ, ਬਿੱਕਰ ਸਿੰਘ ਭਗਵਾਨ ਪੁਰ, ਹਰਜਿੰਦਰ ਸਿੰਘ ਭੈਣੀ, ਜਸਵੰਤ ਸਿੰਘ ਬਾਸਰਕੇ, ਸੁਖਦੇਵ ਸਿੰਘ ਬੱਬੀ ਪਹਿਲਵਾਨ ਕੇ, ਸੰਦੀਪ ਸਿੰਘ ਭਿੱਖੀਵਿੰਡ, ਨਛੱਤਰ ਸਿੰਘ ਬਾਊ ਸਾਂਢਪੁਰਾ ਆਦਿ ਆਗੂ ਹਾਜ਼ਰ ਸਨ।

Scroll To Top