Now Reading
ਕੇਂਦਰ ਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਦਿਹਾਤੀ ਮਜ਼ਦੂਰ ਸਭਾ 8 ਅਪਰੈਲ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕਰੇਗੀ

ਕੇਂਦਰ ਤੇ ਸੂਬਾ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਦਿਹਾਤੀ ਮਜ਼ਦੂਰ ਸਭਾ 8 ਅਪਰੈਲ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਕਰੇਗੀ

ਜਲੰਧਰ: ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਸ਼ਹੀਦ ਸਰਵਨ ਸਿੰਘ ਚੀਮਾ ਭਵਨ ਜਲੰਧਰ ਵਿਖੇ ਹੋਈ।
ਮੀਟਿੰਗ ਦੇ ਫੈਸਲੇ ਅੱਜ ਪ੍ਰੈੱਸ ਕਾਨਫ਼ਰੰਸ ਰਾਹੀਂ ਸਾਂਝੇ ਕਰਦਿਆ ਆਗੂਆਂ ਨੇ ਕਿਹਾ ਕਿ 8 ਅਪਰੈਲ ਦੀ ਰੈਲੀ ਦੀ ਤਿਆਰੀ ਲਈ ਜਥਾ ਮਾਰਚ ਕੀਤਾ ਜਾਵੇਗਾ। ਸੂਬਾ ਪ੍ਰਧਾਨ ਦਰਸ਼ਨ ਨਾਹਰ, ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਸੂਬਾ ਜੁਆਇੰਟ ਸਕੱਤਰ ਬਲਦੇਵ ਸਿੰਘ ਨੂਰਪੁਰੀ ਤੇ ਵਿੱਤ ਸਕੱਤਰ ਸ਼ਮਸ਼ੇਰ ਸਿੰਘ ਬਟਾਲਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਕਾਨੂੰਨ ਬਣਾਉਣ, ਪ੍ਸਤਾਵਤ ਬਿਜਲੀ ਸੋਧ ਬਿੱਲ 2025 ਲਿਆਉਣ, ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਚਾਰ ਕੋਡ ਬਣਾਉਣ, ਪਬਲਿਕ ਸੈਕਟਰ ਦੇ ਅਦਾਰਿਆਂ ਦਾ ਨਿੱਜੀਕਰਨ ਵਿਰੁੱਧ ਅਤੇ ਹੱਕੀ ਤੇ ਜਾਇਜ਼ ਮੰਗਾਂ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨਾਂ ਪੰਜ ਹਜ਼ਾਰ ਰੁਪਏ ਕਰਨ, ਔਰਤਾਂ ਲਈ ਐਲਾਨ ਕੀਤਾ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ,ਬੇਘਰਿਆਂ ਨੂੰ 10 -10 ਮਰਲੇ ਦੇ ਪਲਾਟ ਤੇ ਮਕਾਨ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ, ਮਜ਼ਦੂਰਾਂ ਸਿਰ ਚੜਿਆ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ ਕਰਨ,ਜਨਤਕ ਵੰਡ ਪ੍ਰਣਾਲੀ ਰਾਹੀਂ ਸਰਕਾਰੀ ਡਿਪੂਆਂ ਤੋਂ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਵਸਤਾਂ ਸਸਤੇ ਭਾਅ ਤੇ ਮੁੱਹਈਆਂ ਕਰਵਾਉਣ ਅਤੇ ਲੋੜਵੰਦਾਂ ਦੇ ਕੱਟੇ ਰਾਸ਼ਨ ਕਾਰਡ ਬਹਾਲ ਕੀਤੇ, ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ, ਸੰਘਰਸ਼ਾਂ ਦੌਰਾਨ ਮਜ਼ਦੂਰਾਂ ਕਿਸਾਨਾਂ ਤੇ ਬਣਾਏ ਸਾਰੇ ਕੇਸ ਖਤਮ ਕਰਨ, ਭੂਮੀ ਸੁਧਾਰ ਕਾਨੂੰਨ ਲਾਗੂ ਕਰਕੇ ਵਾਧੂ ਜ਼ਮੀਨ ਬੇਜ਼ਮੀਨੇ ਕਿਰਤੀਆਂ ਵਿੱਚ ਵੰਡਣ ,ਪੰਚਾਇਤੀ ਜ਼ਮੀਨ ਵਿਚੋਂ ਤੀਸਰਾ ਹਿੱਸਾ ਸਮੁੱਚੇ ਐੱਸ. ਸੀ. ਭਾਈਚਾਰੇ ਨੂੰ ਘੱਟ ਰੇਟ ਤੇ ਦੇਣਾ ਯਕੀਨੀ ਬਣਾਉਣ ਆਦਿ ਦੀ ਪ੍ਰਾਪਤੀ ਲਈ 8 ਅਪਰੈਲ ਜਲੰਧਰ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਜਿਸ ਦੀ ਤਿਆਰੀ ਲਈ 26 ਮਾਰਚ ਤੋਂ 31 ਮਾਰਚ ਤੱਕ ਸੁਮੱਚੇ ਪੰਜਾਬ ਅੰਦਰ ਜਥਾ ਮਾਰਚ ਕਰਕੇ ਸੂਬਾਈ ਰੈਲੀ ਦੀ ਤਿਆਰੀਆਂ ਕਰਨ ਲਈ ਮੁਹਿੰਮ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ।

Scroll To Top