
ਬਟਾਲਾ: ਅੱਜ ਇਥੇ ਟਰੇਡ ਯੂਨੀਅਨ, ਮਜ਼ਦੂਰ-ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ
ਸਾਮਰਾਜ ਵਿਰੋਧੀ ਦਿਵਸ ਰੈਲੀ ਸ਼ਹੀਦ ਸੁੱਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਕੀਤੀ ਗਈ।ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਰਤੀ ਲੋਕ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕਰਨ ਪਹੁੰਚੇ।
ਰੈਲੀ ਨੂੰ ਸੰਬੋਧਨ ਕਰਦਿਆਂ ਰਾਜ ਗੁਰਵਿੰਦਰ ਸਿੰਘ ਲਾਡੀ ਘੁਮਾਣ, ਸ਼ਮਸ਼ੇਰ ਸਿੰਘ ਨਵਾਂ ਪਿੰਡ, ਰਘਬੀਰ ਸਿੰਘ ਪਕੀਵਾਂ, ਰਣਬੀਰ ਸਿੰਘ ਵਿਰਕ, ਬਲਵਿੰਦਰ ਸਿੰਘ ਰਾਜੂ ਔਲਖ, ਲਖਵਿੰਦਰ ਸਿੰਘ ਮਰੜ੍ਹ, ਕਰਨੈਲ ਸਿੰਘ ਸ਼ੇਰਪੁਰ, ਗੁਰਪ੍ਰੀਤ ਸਿੰਘ ਛੀਨਾ, ਨਰਿੰਦਰ ਸਿੰਘ ਕੋਟਲਾ ਬਾਮਾ, ਜਰਨੈਲ ਸਿੰਘ, ਜਨਕ ਰਾਜ ਅਹਿਮਦਾਬਾਦ, ਗੁਲਜ਼ਾਰ ਸਿੰਘ ਭੁੰਬਲੀ, ਬਚਨ ਸਿੰਘ ਭੰਬੋਈ, ਸੁਰਜੀਤ ਸਿੰਘ ਘੁਮਾਣ, ਜਗਤਾਰ ਸਿੰਘ ਖੁੱਡਾਂ, ਬਲਵਿੰਦਰ ਸਿੰਘ ਸਾਬਕਾ ਸੈਨਿਕ, ਅਵਤਾਰ ਸਿੰਘ ਠੱਠਾ, ਗੁਰਵੇਲ ਸਿੰਘ ਬੱਲਪੁਰੀਆ, ਪ੍ਰਿੰਸੀਪਲ ਗੁਰਬਖਸ਼ ਸਿੰਘ ਘੁਮਾਣ, ਸ਼ੇਰੇ ਪੰਜਾਬ ਸਿੰਘ ਕਾਹਲੋ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੋਮ ਸਿੰਘ, ਪ੍ਰਗਟ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਅਨੇਕਾਂ ਸਾਥੀਆਂ ਨੇ ਸਾਮਰਾਜਵਾਦ ਦੇ ਖਿਲਾਫ ਲਹੂ ਵੀਟਵਾ ਸ਼ੰਘਰਸ਼ ਲੜਿਆ, ਫਾਂਸੀਆ ਦੇ ਰੱਸਿਆਂ ਨੂੰ ਚੁੰਮਿਆ, ਕਾਲੇ ਪਾਣੀਆਂ ਦੀਆਂ ਸਜਾਂਵਾਂ ਕੱਟੀਆ ਅਤੇ ਦੇਸ਼ ਨੂੰ ਆਜ਼ਾਦ ਕਰਾਇਆ। ਉਹਨਾਂ ਕਿਹਾ ਕਿ ਆਰਐੱਸਐੱਸ ਦੇ ਇਸ਼ਾਰਿਆਂ ‘ਤੇ ਚੱਲ ਰਹੀ ਬੀਜੇਪੀ ਦੀ ਸਰਕਾਰ ਦੇਸ਼ ਨੂੰ ਸਾਮਰਾਜੀ ਮੁਲਕ ਅਮਰੀਕਾ ਅੱਗੇ ਗੋਡੇ ਟੇਕ ਕੇ ਲੋਕ ਅਤੇ ਦੇਸ਼ ਵਿਰੋਧੀ ਸਮਝੌਤੇ ਕਰ ਰਹੀ ਹੈ ਅਤੇ ਕਾਰਪਰੇਟ ਘਰਾਣਿਆਂ ਨੂੰ ਫਾਇਦੇ ਦੇਣ ਲਈ ਬੀਜ ਬਿੱਲ, ਬਿਜਲੀ ਸੋਧ ਬਿੱਲ 2025, ਐੱਮ ਐੱਸ ਪੀ ਗਾਰੰਟੀ ਕਾਨੂੰਨ ਨਾ ਬਣਾਉਣਾ, ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿਚ ਤਬਦੀਲ ਕਰਨਾ, ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਵੀ ਬੀ ਜੀ ਰਾਮ ਕਾਨੂੰਨ ਬਣਾਉਣਾ, ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਨਾ ਕਰਨਾ, ਕੱਚੇ ਕਾਮੇ ਪੱਕੇ ਨਾ ਕਰਨਾ ਆਦਿ ਅਤੇ ਹੋਰ ਲੋਕ ਮਾਰੂ ਸਮਝੌਤੇ ਕੀਤੇ ਜਾ ਰਹੇ ਹਨ। ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਵੀ ਬੀਜੇਪੀ ਸਰਕਾਰ ਦੀਆਂ ਨੀਤੀਆਂ ‘ਤੇ ਚੱਲ ਰਹੀ ਹੈ ਅਤੇ ਨਸ਼ੇ ਗੈਂਗਸਟਰਵਾਦ, ਕਤਲੋਗਾਰਦ, ਲੁੱਟਾਂ ਖੋਹਾਂ ਨੂੰ ਬੜਾਵਾ ਦੇਣ ਲਈ ਪੁਲਿਸ ਨੂੰ ਖੁੱਲੀਆਂ ਛੁਟੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ।
ਇਸ ਮੌਕੇ ਨਿਸ਼ਾਨ ਸਿੰਘ ਜੌੜਾ ਸਿੰਘਾ, ਬਲਰਾਜ ਸਿੰਘ, ਜਸਵਿੰਦਰ ਸਿੰਘ ਕੈਲੇ ਕਲਾਂ, ਹਰਭਜਨ ਸਿੰਘ ਬਟਾਲਾ ਆਦਿ ਵੀ ਹਾਜ਼ਰ ਸਨ।