sangrami lehar

ਕਾਲੇ ਕਾਨੂੰਨਾਂ ਿਖਲਾਫ ਰੈਲੀ

  • 16/02/2018
  • 09:25 PM

ਬਰਨਾਲਾ- ਤਾਲਮੇਲ ਫਰੰਟ, ਪੰਜਾਬ ਦੇ ਸੱਦੇ ’ਤੇ ਸੂਬੇ ਦੀਆਂ ਪੰਜ ਦਰਜਨ ਤੋਂ ਵੱਧ ਜਨਤਕ ਜਥੇਬੰਦੀਆਂ ਵੱਲੋਂ ਇੱਥੇ ਦਾਣਾ ਮੰਡੀ ਵਿੱਚ ਕਾਲੇ ਕਾਨੂੰਨਾਂ ਵਿਰੁੱਧ ਕੀਤੀ ਗਈ ਮਹਾਂ ਰੈਲੀ ਵਿੱਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ ਤੇ ਜਮਹੂਰੀ ਅਧਿਕਾਰਾਂ ਦੇ ਰਾਖ਼ਿਆਂ ਨੇ ਸ਼ਮੂਲੀਅਤ ਕੀਤੀ। ਰੈਲੀ ਵਿੱਚ ਆਪਣੇ ਹੱਕਾਂ ਦੀ ਰਾਖੀ ਲਈ ਲਗਾਤਾਰ ਸੰਘਰਸ਼ਾਂ ਦੇ ਪਿੜ ਮੱਲਣ ਦਾ ਹੋਕਾ ਦਿੱਤਾ ਗਿਆ। ਵੱਖ-ਵੱਖ ਜਥੇਬੰਦਕ ਬੁਲਾਰਿਆਂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਪਕੋਕਾ ਕਾਨੂੰਨ ਬਣਾ ਦਿੱਤਾ ਸੀ। ਮੌਜੂਦਾ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਚੋਣਾਂ ਵੇਲੇ ਇਸਦੇ ਵਿਰੋਧ ਦਾ ਭਾਵੇਂ ਦਿਖਾਵਾ ਕੀਤਾ ਗਿਆ ਸੀ ਪਰ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਕਾਂਗਰਸ ਸਰਕਾਰ ਨੇ ਇਹ ਕਾਨੂੰਨ ਰੱਦ ਕਰਨ ਦੀ ਬਜਾਏ ਲਾਗੂ ਕਰਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦੀਆਂ ਸਰਕਾਰੀ ਤੇ ਲੋਕਾਂ ਦੀਆਂ ਜਾਇਦਾਦਾਂ ਨੂੰ ਅੱਜ ਲੋਕਾਂ ਤੋਂ ਨਹੀਂ ਬਲਕਿ ਸਰਕਾਰਾਂ ਤੋਂ ਵੱਡਾ ਖ਼ਤਰਾ ਹੈ ਕਿਉਂਕਿ ਪਬਲਿਕ ਅਦਾਰੇ ਜਿਵੇਂ ਸਕੂਲ, ਕਾਲਜ, ਬਿਜਲੀ ਘਰ, ਹਸਪਤਾਲ, ਰੇਲਾਂ, ਹਵਾਈ ਸੇਵਾਵਾਂ, ਸੜਕਾਂ, ਬੈਂਕ, ਜੰਗਲ ਅਤੇ ਧਰਤੀ ਹੇਠਲੇ ਖਣਿਜ ਪਦਾਰਥ ਵਿਦੇਸ਼ੀ ਕੰਪਨੀਆਂ ਨੂੰ ਕੌਡੀਆਂ ਦੇ ਭਾਅ ਦੇ ਕੇ ਜਨਤਾ ਦਾ ਵੱਡਾ ਨੁਕਸਾਨ ਕੀਤਾ ਜਾ ਰਿਹਾ ਹੈ। ਇਸ ਕਰਕੇ ਆਮ ਜਨਤਾ ਵਿੱਚ ਰੋਹ ਫੈਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਗੈਂਗਸਟਰਾਂ ਨਾਲ ਨਜਿੱਠਣ ਦੇ ਨਾਮ ਹੇਠ ਬਣਾਏ ਗਏ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦਾ ਅਸਲ ਨਿਸ਼ਾਨਾ ਬੇਇਨਸਾਫ਼ੀਆਂ, ਅੱਤਿਆਚਾਰ ਤੇ ਧੱਕੇਸ਼ਾਹੀਆਂ ਖ਼ਿਲਾਫ਼ ਡਟੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੇ ਸੰਘਰਸ਼ ਦਾ ਦਮਨ ਕਰਨਾ ਹੈ। ਬੁਲਾਰਿਆਂ ਨੇ ਸੰਘਰਸ਼ਸ਼ੀਲ ਲੋਕਾਂ ਨੂੰ ਸਾਂਝੇ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰਕੇ ਨਿੱਜੀ ਤੇ ਸਰਕਾਰੀ ਜਾਇਦਾਦ ਭੰਨਤੋੜ ਰੋਕੂ, ਪਕੋਕਾ, ਸੀ.ਆਰ.ਪੀ.ਸੀ. ਦੀ ਧਾਰਾ 295 ਏ ਵਿੱਚ ਲੰਬੀ ਸੋਧ ਧਾਰਾ 144 ਤੇ 107/51 ਆਦਿ ਦੀ ਬੇਦਰੇਗ਼ ਦੁਰਵਰਤੋਂ ਬੰਦ ਕਰਾਉਣ ਲਈ ਸੰਘਰਸ਼ੀ ਹੱਲਾ ਬੋਲਣ ਦਾ ਐਲਾਨ ਕੀਤਾ। ਮਹਾਂ ਰੈਲੀ ਵਿੱਚ ਭਾਕਿਯੂ ਏਕਤਾ (ਉਗਰਾਹਾਂ), ਭਾਕਿਯੂ ਏਕਤਾ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਭਾਕਿਯੂ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਮਜ਼ਦੂਰ ਮੁਕਤੀ ਮੋਰਚਾ, ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ), ਸੀ.ਟੀ.ਯੂ. ਪੰਜਾਬ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ, ਮਜ਼ਦੂਰ ਅਧਿਕਾਰ ਸੰਘਰਸ਼ ਅਭਿਆਨ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਥੀਨ ਡੈਮ ਵਰਕਰਜ਼ ਯੂਨੀਅਨ, ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ, ਨੌਜਵਾਨ ਭਾਰਤ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਪੀ.ਐਸ.ਯੂ. (ਲਲਕਾਰ), ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ, ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਪੰਜਾਬ ਰੋਡਵੇਜ਼ ਐਂਪਲਾਈਜ਼ ਯੂਨੀਅਨ (ਆਜ਼ਾਦ), ਗੌਰਮਿੰਟ ਟੀਚਰਜ਼ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਆਰ.ਸੀ.ਐਫ. ਐਂਪਲਾਈਜ਼ ਯੂਨੀਅਨ (ਕਪੂਰਥਲਾ), ਟੀ.ਐਸ.ਯੂ. (ਸੇਖੋਂ), ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਦਿ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ।