sangrami lehar

ਆਰਐੱਮਪੀਆਈ ਵੱਲੋਂ ਹਿਮਾਚਲ ਦੇ ਸ਼ਹਿਰ ਊਨਾ ਵਿਖੇ ਮੀਟਿੰਗ ਆਯੋਜਿਤ

  • 25/02/2018
  • 06:10 PM

ਊਨਾ (ਹਿਮਾਚਲ ਪ੍ਰਦੇਸ਼)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਇੱਥੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਪਾਰਟੀ ਦੀ ਮਜ਼ਬੂਤੀ ਵਾਸਤੇ ਵਿਚਾਰ ਚਰਚੇ ਕੀਤੇ ਗਏ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਬਦਲ ਕੇ ਭਾਜਪਾ ਦੀ ਸਰਕਾਰ ਬਣਨ ਨਾਲ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਮੋਦੀ ਦੀ ਸਰਕਾਰ ਵੱਲੋਂ ਦੇਸ਼ ਭਰ 'ਚ ਘੱਟ ਗਿਣਤੀਆਂ ਖ਼ਿਲਾਫ਼ ਦਹਿਸ਼ਤ ਫੈਲਾਈ ਜਾ ਰਹੀ ਹੈ। ਉਨ੍ਹਾ ਅੱਗੇ ਕਿਹਾ ਕਿ ਕਾਂਗਰਸ ਵੱਲੋਂ ਅਰੰਭੀਆਂ ਆਰਥਿਕ ਨੀਤੀਆਂ ਕਾਰਨ ਲੋਕਾਂ ਦੀਆਂ ਮੁਸ਼ਕਲਾਂ 'ਚ ਬੇ ਅਥਾਹ ਵਾਧਾ ਹੋਇਆ ਹੈ। ਇਸ ਵਿਸ਼ੇਸ਼ ਮੀਟਿੰਗ ਨੂੰ ਪਾਰਟੀ ਦੇ ਪੰਜਾਬ ਇਕਾਈ ਦੇ ਵਿੱਤ ਸਕੱਤਰ ਸਾਥੀ ਲਾਲ ਚੰਦ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਹਿਮਾਚਲ ਦੇ ਲੋਕਾਂ ਦੀਆਂ ਮੁਸ਼ਕਲਾਂ ਵੀ ਦੇਸ਼ ਦੇ ਦੂਜੇ ਭਾਗਾਂ ਵਾਂਗ ਜਿਓ ਦੀ ਤਿਓ ਹਨ। ਉਨ੍ਹਾਂ ਕਿਹਾ ਕਿ ਪਹਾੜੀ ਖੇਤਰ ਦੇ ਲੋਕ ਸੀਮਤ ਸਾਧਨਾਂ ਦੇ ਬਾਵਜੂਦ ਆਪਣੀ ਜ਼ਿੰਦਗੀ ਜਿਓ ਰਹੇ ਹਨ ਅਤੇ ਹਰ ਰੰਗ ਦੇ ਹਾਕਮਾਂ ਨੂੰ ਲੋਕਾਂ ਦਾ ਭੋਰਾ ਭਰ ਵੀ ਫ਼ਿਕਰ ਨਹੀਂ ਹੈ। ਇਸ ਮੀਟਿੰਗ 'ਚ ਰਘਬੀਰ ਸਿੰਘ, ਸੁਸ਼ਮਾ ਦੇਵੀ, ਪ੍ਰਕਾਸ਼ ਚੰਦ, ਪੁਸ਼ਪਾ, ਅਜੈ ਕੁਮਾਰ, ਦੇਸ ਰਾਜ ਉਚੇਚੇ ਤੌਰ 'ਤੇ ਹਾਜ਼ਰ ਹੋਏ, ਜਿਨ੍ਹਾਂ ਨੇ ਇਸ ਮੀਟਿੰਗ ਦੀ ਅਗਵਾਈ ਕੀਤੀ।