sangrami lehar

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਵੱਲੋਂ ਬਕਾਏ ਦੇਣ ਦੀ ਮੰਗ

  • 06/03/2018
  • 09:27 PM

ਜਲੰਧਰ- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਬੰਡਾਲਾ ਮੰਜਕੀ ਵਿਖੇ ਮੀਤ ਪ੍ਰਧਾਨ ਸਿਮਰਨ ਪਾਸਲਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਕੌਰ ਟਾਹਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਇਹਨਾਂ ਵਰਕਰਾਂ ਦੇ ਜਨਵਰੀ 17 ਤੋ ਜੁਲਾਈ 17 ਤੱਕ ਬਣਦੇ ਬਕਾਏ ਦੀ ਰਕਮ 3500/- ਰੁਪਏ ਹਾਲੇ ਤੱਕ ਨਾ ਮਿਲਣ ਤੇ ਰੋਸ ਪ੍ਰਗਟ ਕਰਦਿਆਂ ਇਸ ਬਕਾਏ ਨੂੰ ਜਲਦੀ ਦੇਣ ਦੀ ਮੰਗ ਕੀਤੀ।ਸਕੂਲਾਂ ਅੰਦਰ ਬੱਚਿਆ ਦੀ ਘੱਟ ਰਹੀ ਗਿਣਤੀ ਨੂੰ ਵੇਖਦਿਆਂ 25 ਬੱਚਿਆ ਪਿੱਛੇ ਇੱਕ ਹੋਰ ਵਰਕਰ ਦੇਣ ਦੀ ਵੀ ਮੰਗ ਕੀਤੀ ਗਈ।ਮੀਟਿੰਗ ਵਿੱਚ 08 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਤੇ ਜਲੰਧਰ ਵਿਖੇ ਹੋ ਰਹੀ ਸੂਬਾ ਪੱਧਰੀ ਕਨਵੈੱਨਸ਼ਨ ਵਿੱਚ ਮਿਡ-ਡੇ-ਮੀਲ ਵਰਕਰ ਨੂੰ ਸ਼ਾਮਲ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪ.ਸ.ਸ.ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਜਿੱਥੇ ਮਿਡ-ਡੇ-ਮੀਲ ਵਰਕਰਾਂ ਨੂੰ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰਦੇ ਰਹਿਣਾ ਚਾਹੀਦਾ ਹੈ।ਉੱਥੇ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਅਤੇ ਜਨਵਾਦੀ ਇਸਤਰੀ ਸਭਾ ਵੱਲੋਂ 08 ਮਾਰਚ ਨੂੰ ਮਨਾਏ ਜਾਣ ਵਾਲੇ ਕੌਮਾਂਤਰੀ ਇਸਤਰੀ ਦਿਵਸ ਮੌਕੇ ਜਲੰਧਰ ਵਿਖੇ ਅਤੇ ਪ.ਸ.ਸ.ਫ ਦੇ ਬੈਨਰ ਹੇਠ ਚੰਡੀਗੜ੍ਹ ਵਿਖੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਕੀਤੀ ਜਾਣ ਵਾਲੀ ਸੂਬਾਈ ਰੈਲੀ ਵਿੱਚ ਵੀ ਵੱਡੀ ਗਿਣਤੀ ਵਿੱਚ ਭਾਗ ਲੈਣ ਲਈ ਤਿਆਰੀ ਕਰਨੀ ਚਾਹੀਦੀ ਹੈ।ਮੀਟਿੰਗ ਨੂੰ ਕਸ਼ਮੀਰ ਕੌਰ ਢੇਸੀ, ਕਮਲਜੀਤ ਕੌਰ, ਸਵੀਟੀ ਤੱਖਰ, ਕੁਲਦੀਪ ਕੌਰ ਰੁੜਕਾ, ਲਖਵਿੰਦਰ ਕੌਰ, ਜਸਵੀਰ ਸੁੰਨੜ, ਪਰਮਜੀਤ ਕੌਰ ਤੋ ਇਲਾਵਾ ਗੌਰਮਿੰਟ ਟੀਚਰਜ਼ ਯੂਨੀਅਨ ਦੇ ਕੁਲਦੀਪ ਸਿੰਘ ਕੌੜਾ ਅਤੇ ਨਿਰਮੋਲਕ ਸਿੰਘ ਹੀਰਾ ਨੇ ਵੀ ਸੰਬੋਧਨ ਕੀਤਾ।