sangrami lehar

ਸੀਟੀਯੂ ਤੇ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

  • 06/03/2018
  • 10:04 PM

ਗੁਰਦਾਸਪੁਰ - ਸੀਟੀਯੂ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਅਤੇ ਨਿਰਮਾਣ ਮਜ਼ਦੂਰ ਯੂਨੀਅਨ ਦੀ ਇਕੱਤਰਤਾ ਜ਼ਿਲ੍ਹਾ ਆਗੂ ਜਸਵੰਤ ਸਿੰਘ ਬੁੱਟਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਨੂੰ ਸੌੰਪਣ ਲਈ ਸਾਂਝਾ ਮੰਗ-ਪੱਤਰ ਤਿਆਰ ਕੀਤਾ ਗਿਆ। ਆਗੂਆਂ ਵੱਲੋਂ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ  ਵਾਧਾ ਕਰਨ, ਨਿਰਮਾਣ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ, ਸੈਨੇਟਰੀ ਤੇ ਸਨਅਤੀ ਮਜ਼ਦੂਰਾਂ ਲਈ ਬਣੇ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ, ਮਨਰੇਗਾ ਤਹਿਤ ਦਿਹਾੜੀ 600 ਰੁਪਏ ਕਰਨ, ਗੈਰ ਜਥੇਬੰਦਕ ਮਜ਼ਦੂਰਾਂ ਲਈ ਤੁਰੰਤ ਵੈਲਫੇਅਰ ਬੋਰਡ ਦਾ ਗਠਨ ਕਰਨ ਆਦਿ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਤਨਖਾਹ ਕਮਿਸ਼ਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੂਰੇ ਗਰੇਡ ਉੱਤੇ ਪੱਕਾ ਕਰਨ ਸਮੇਤ ਹੋਰਨਾਂ ਮੰਗਾਂ ਦੇ ਹੱਲ ਦੀ ਮੰਗ ਕੀਤੀ ਗਈ। ਇਸ ਮੌਕੇ ਜੋਗਿੰਦਰ ਪਾਲ ਸੈਣੀ, ਮੰਗਤ ਚੰਚਲ, ਰਾਜਿੰਦਰ ਮਲਕ, ਹਰਬੰਸ ਮਸੀਹ, ਹਰਦੇਵ ਸਿੰਘ, ਕੁਲਦੀਪ ਸਿੰਘ, ਸੁਖਰਾਜ, ਦੌਲਤ ਮਸੀਹ ਹਾਜ਼ਰ ਸਨ।