sangrami lehar

ਬੀਡੀਪੀਓ ਦਫ਼ਤਰ ਗੰਡੀਵਿੰਡ ਵਿਖੇ ਧਰਨਾ ਦਿੱਤਾ

  • 06/03/2018
  • 10:14 PM

ਝਬਾਲ - ਦਿਹਾਤੀ ਮਜ਼ਦੂਰ ਸਭਾ ਤੇ ਜਮਹੂਰੀ ਕਿਸਾਨ ਸਭਾ ਵਲੋਂ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜਰਨੈਲ ਸਿੰਘ ਰਸੂਲਪੁਰ, ਗੁਰਵੇਲ ਸਿੰਘ ਚੀਮਾ, ਮੰਗਲ ਸਿੰਘ ਸਾਂਘਣਾ, ਜਸਬੀਰ ਸਿੰਘ ਚੀਮਾ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਗੰਡੀਵਿੰਡ ਵਿਖੇ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਦੇ ਜ਼ਿਲ੍ਹਾ ਜਰਨਲ ਸਕੱਤਰ ਜਸਪਾਲ ਸਿੰਘ ਝਬਾਲ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਮਜ਼ਦੂਰ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ | ਉਕਤ ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਤਹਿਤ ਮਜ਼ਦੂਰਾਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇਗਾ ਤੇ ਦਿਹਾੜੀ 600 ਰੁਪਏ ਦਿੱਤੀ ਜਾਵੇ, ਬੁਢਾਪਾ ਵਿਧਵਾ ਪੈਨਸ਼ਨਾਂ, ਬੇਘਰ ਲੋਕਾਂ ਨੂੰ ਘਰ ਦੇਣ, 5-5 ਮਰਲੇ ਦੇ ਪਲਾਟ ਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ | ਇਸ ਧਰਨੇ ਦੌਰਾਨ ਨਾਇਬ ਤਹਿਸੀਲਦਾਰ ਝਬਾਲ ਅਸ਼ੋਕ ਕੁਮਾਰ ਨੇ ਐੱਸ. ਡੀ. ਐੱਮ. ਤਰਨ ਤਾਰਨ ਨਾਲ 7 ਮਾਰਚ ਨੂੰ 3 ਵਜੇ ਦਿਹਾਤੀ ਮਜ਼ਦੂਰ ਸਭਾ ਅਤੇ ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਤੈਅ ਕਰਵਾ ਕੇ ਧਰਨਾ ਸਮਾਪਤ ਕਰਵਾਇਆ | ਇਸ ਮੌਕੇ ਜਗਬੀਰ ਸਿੰਘ ਬੱਬੂ ਗੰਡੀਵਿੰਡ, ਸਤਨਾਮ ਸਿੰਘ ਰਸੁਲਪੁਰ, ਬਲਜਿੰਦਰ ਸਿੰਘ, ਵਰਿਆਮ ਸਿੰਘ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ ,ਪ੍ਰਕਾਸ਼ ਸਿੰਘ, ਕਾ. ਸੁਲੱਖਣ ਸਿੰਘ, ਜਗਬੀਰ ਸਿੰਘ, ਨਿੰਦਰ ਕੌਰ, ਸ਼ੀਲਾ ਕੌਰ, ਲਖਵਿੰਦਰ ਕੌਰ ਆਦਿ ਹਾਜ਼ਰ ਸਨ |