sangrami lehar

ਜਨਵਾਦੀ ਇਸਤਰੀ ਸਭਾ ਪੰਜਾਬ ਤਹਿਸੀਲ ਪੱਟੀ ਦੀ ਮੀਟਿੰਗ ਹੋਈ

  • 07/03/2018
  • 12:17 PM

ਪੱਟੀ - ਜਨਵਾਦੀ ਇਸਤਰੀ ਸਭਾ ਪੰਜਾਬ ਤਹਿਸੀਲ ਪੱਟੀ ਦੀ ਮੀਟਿੰਗ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪੱਟੀ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਨਰਿੰਦਰ ਕੌਰ ਜਰਨਲ ਸਕੱਤਰ ਇਸਤਰੀ ਵਿੰਗ ਤੇ ਆਸ਼ਾ ਵਰਕਰਾਂ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਜਿੰਦਰਜੀਤ ਕੌਰ ਨੇ ਦੱਸਿਆ ਕਿ 8 ਮਾਰਚ ਨੂੰ ਦੇਸ਼ ਭਗਤ ਯਾਦਗਰ ਹਾਲ ਜਲੰਧਰ ਵਿਖੇ ਇਸਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਤਹਿਸੀਲ ਪੱਟੀ ਤੋਂ ਵੱਡੀ ਗਿਣਤੀ 'ਚੋਂ ਔਰਤਾਂ ਹਿੱਸਾ ਲੈਣਗੀਆਂ ਅਤੇ ਸਮਾਗਮ ਵਿਚ ਜਾਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਇਸਤਰੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਰਣਜੀਤ ਕੌਰ, ਸਵਿੰਦਰ ਕੌਰ, ਬਲਬੀਰ ਕੌਰ, ਜਸਬੀਰ ਕੌਰ, ਅਮਰਜੀਤ ਕੌਰ, ਕੰਵਲਜੀਤ ਕੌਰ, ਹਰਦੀਪ ਕੌਰ ਆਦਿ ਹਾਜ਼ਰ ਸਨ |