sangrami lehar

ਬੀਜੇਪੀ ਦੇ ਲੋਕ ਵਿਰੋਧੀ ਏਜੰਡੇ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ: ਪਾਸਲਾ

  • 18/03/2018
  • 10:35 PM

ਨਕੋਦਰ- ਅੱਜ ਪਿੰਡ ਮਾਹੂਵਾਲ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀ ਯਾਦ 'ਚ ਕਾਨਫ਼ਰੰਸ ਆਯੋਜਿਤ ਕੀਤੀ ਗਈ, ਜਿਸ ਨੂੰ ਉਚੇਚੇ ਤੌਰ 'ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਸੰਬੋਧਨ ਕੀਤਾ। ਉਨ੍ਹਾ ਕਿਹਾ ਕਿ ਕੌਮੀ ਮੁਕਤੀ ਅੰਦੋਲਨ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਮੌਜੂਦਾ ਸਮੇਂ ਦੌਰਾਨ ਫ਼ਿਰਕੂ ਫਾਸ਼ੀਵਾਦੀ ਤਾਕਤਾਂ ਨੂੰ ਭਾਂਜ ਦੇਣੀ ਹੋਵੇਗੀ। ਇਸ ਮੌਕੇ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਸਾਥੀ ਗੁਰਨਾਮ ਸਿੰਘ ਦਾਊਦ ਵੀ ਸੰਬੋਧਨ ਕੀਤਾ। ਇਸ ਸ਼ਹੀਦੀ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਾਥੀ ਦਰਸ਼ਨ ਨਾਹਰ, ਮਨੋਹਰ ਸਿੰਘ ਗਿੱਲ, ਨਿਰਮਲ ਆਧੀ, ਦਲਵਿੰਦਰ ਸਿੰਘ ਕੁਲਾਰ, ਬਖ਼ਸ਼ੀ ਪੰਡੋਰੀ, ਬਾਂਕਾ ਧਾਲੀਵਾਲ, ਸਰਬਜੀਤ ਢੇਰੀਆ, ਰਾਮ ਸਿੰਘ ਕੈਮਵਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਦੀ ਟੀਮ ਨੇ ਇਕੱਤਰ ਸਿੰਘ ਦੀ ਅਗਵਾਈ ਹੇਠ ਲੋਕ ਪੱਖੀ ਨਾਟਕ ਵੀ ਪੇਸ਼ ਕੀਤੇ।