sangrami lehar

ਚੰਡੀਗੜ੍ਹ ਵਿਖੇ ਸੈਕਟਰ 39 ਦੀ ਦਾਣਾ ਮੰਡੀ ਵਿੱਚ ਕੀਤੀ ਜਾਵੇਗੀ ਰੈਲੀ

  • 19/03/2018
  • 09:44 PM

ਜਲੰਧਰ - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਕੌਮੀਂ ਵਾਇਸ ਚੇਅਰਮੈਨ ਵੇਦ ਪ੍ਰਕਾਸ਼ ਸ਼ਰਮਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਲਈ ਅਤੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਅਪਣਾਈ ਗਈ ਨਾਂਹ ਪੱਖੀ ਨੀਤੀ ਨੂੰ ਮੋੜਾ ਦੇਣ ਲਈ ਪੰਜਾਬ ਵਿਧਾਨ ਸਭਾ ਦੇ ਬੱਜਟ ਸੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਲਈ 22 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਨ ਦਾ ਪ੍ਰੋਗਰਾਮ ਊਲੀਕਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ.ਸ.ਸ.ਫ. ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮਿਤੀ 22 ਮਾਰਚ ਨੂੰ ਇਹ ਸੂਬਾਈ ਰੈਲੀ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਕੀਤੀ ਜਾਵੇਗੀ ਅਤੇ ਸੂਬੇ ਦੇ ਮੁਲਾਜ਼ਮਾਂ ਅੰਦਰ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਹਰ ਵਰਗ ਵਾਂਗ ਮੁਲਾਜ਼ਮ ਵਰਗ ਵੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਦੁਖੀ ਹੈ ਅਤੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਪੂਰੀ ਤਰਾਂ ਤਿਆਰ ਹੈ। ਆਂਗੂਆਂ ਨੇ ਸੂਬੇ ਦੇ ਸਮੂਹ ਮੁਲਾਜ਼ਮ ਵਰਗ ਨੂੰ 22 ਮਾਰਚ ਨੂੰ ਸੈਕਟਰ 39 ਚੰਡੀਗੜ ਵਿਖੇ ਕੀਤੀ ਜਾ ਰਹੀ ਇਸ ਸੂਬਾਈ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।