sangrami lehar

10 ਪਰਿਵਾਰਾਂ ਨੇ ਐਰਐਮਪੀਆਈ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ

  • 21/03/2018
  • 07:20 PM

ਬਾਬਾ ਬਕਾਲਾ ਸਾਹਿਬ - ਪਿੰਡ ਵਡਾਲਾ ਕਲਾਂ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ 10 ਦੇ ਕਰੀਬ ਕਾਂਗਰਸੀ ਪਰਿਵਾਰਾਂ ਨੇ ਉਨ੍ਹਾਂ ਦੀਆਂ ਨੀਤੀਆਂ ਤੋਂ ਅੱਕ ਕੇ ਆਰ. ਐਮ. ਪੀ. ਆਈ. 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਅਮਰੀਕ ਸਿੰਘ ਦਾਊਦ ਨੇ ਸ਼ਾਮਿਲ ਹੋਣ ਵਾਲੇ ਵਰਕਰਾਂ ਨੂੰ ਜੀ ਆਇਆਂ ਕਿਹਾ ਤੇ ਯਕੀਨ ਦਵਾਇਆ ਕਿ ਪਾਰਟੀ 'ਚ ਸ਼ਾਮਿਲ ਵਰਕਰਾਂ ਦਾ ਪੂਰਾ ਮਾਨ ਸਨਮਾਨ ਹੋਵੇਗਾ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ 'ਚ ਕਰਨੈਲ ਸਿੰਘ, ਜਰਨੈਲ ਸਿੰਘ, ਦਲਬੀਰ ਸਿੰਘ, ਅਮਰੀਕ ਸਿੰਘ, ਅਜੈਬ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਸ਼ਿੰਦਰ ਸਿੰਘ, ਬਲਕਾਰ ਸਿੰਘ ਆਦਿ ਦੇ ਨਾਂਅ ਵਰਨਣਯੋਗ ਹਨ। ਇਸ ਮੌਕੇ ਗੁਰਨਾਮ ਸਿੰਘ ਭਿੰਡਰ, ਨਰਿੰਦਰ ਸਿੰਘ ਵਡਾਲਾ, ਕਮਲ ਸ਼ਰਮਾ ਮੱਦ, ਜਸਵੰਤ ਸਿੰਘ ਬਾਬਾ ਬਕਾਲਾ, ਬਲਵਿੰਦਰ ਸਿੰਘ ਵਡਾਲਾ, ਸੂਬਾ ਸਿੰਘ, ਅਜੀਤ ਸਿੰਘ ਵਡਾਲਾ, ਸੁਖਦੇਵ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।