sangrami lehar

ਵਿਸਾਖੀ ਮੌਕੇ ਨਾਟਕ ਮੇਲਾ ਕਰਵਾਇਆ

  • 14/04/2018
  • 11:41 AM

ਗੁਰਾਇਆ- ਨੇੜਲੇ ਪਿੰਡ ਸੰਗ ਢੇਸੀਆਂ 'ਚ ਲੰਘੀ ਰਾਤ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਰਾਜਨੀਤਕ ਕਾਨਫ਼ਰੰਸ ਕੀਤੀ ਅਤੇ ਨਗਰ ਦੀ ਟੀਮ ਨੇ ਨਾਟਕ ਪੇਸ਼ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਸੰਘ ਪਰਿਵਾਰ ਦੀ ਅਗਵਾਈ ਹੇਠ ਦੇਸ਼ 'ਚ ਵਾਪਰ ਰਹੀਆਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਛੋਟੀਆਂ ਛੋਟੀਆਂ ਬੱਚੀਆਂ ਨੂੰ ਵੀ ਮੁਆਫ਼ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਪਰਮਜੀਤ ਰੰਧਾਵਾ, ਸੰਤੋਖ ਸਿੰਘ ਬਿਲਗਾ ਅਤੇ ਅਜੈ ਫਿਲੌਰ ਨੇ ਵੀ ਸੰਬੋਧਨ ਕੀਤਾ।