sangrami lehar

ਪਿੰਡ ਕੋਟ ਮੁਹੰਮਦ ਖਾਂ ਵਿਖੇ ਮੋਦੀ ਸਰਕਾਰ ਦਾ ਪੁੱਤਲਾ ਫੂਕਿਆ

  • 25/04/2018
  • 03:34 PM

ਚੋਹਲਾ ਸਾਹਿਬ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਨਜ਼ਦੀਕੀ ਪਿੰਡ ਕੋਟ ਮੁਹੰਮਦ ਖਾਂ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਦੇਸ਼ ਪਰ ਵਿਚ ਹੋ ਰਹੀਆਂ ਨਾਬਾਲਗ ਅਤੇ ਮਾਸੂਮ ਬੱਚੀਆਂ ਨਾਲ ਬਲਾਤਕਾਰ ਅਤੇ ਕਤਲ ਦੀਆਂ ਘਿਨਾਉਣੀਆਂ ਕਾਰਵਾਈਆਂ ਖਿਲਾਫ਼ ਕੇਂਦਰ ਵਿਚਲੀ ਮੋਦੀ ਸਰਕਾਰ ਦਾ ਪੁੱਤਲਾ ਫੂਕਿਆ ਗਿਆ | ਜਿਸ ਦੀ ਅਗਵਾਈ ਰੇਸ਼ਮ ਸਿੰਘ ਫੈਲੋਕੇ, ਨਰਿੰਦਰ ਸਿੰਘ ਤੁੜ, ਰਾਜਵਿੰਦਰ ਸਿੰਘ ਰਾਜੂ ਕੋਟ ਨੇ ਸਾਂਝੇ ਤੌਰ 'ਤੇ ਕੀਤੀ | ਇਸ ਤੋਂ ਪਹਿਲਾ ਮੁਜ਼ਾਹਰਾਕਾਰੀਆਂ ਵਲੋਂ ਸਾਰੇ ਪਿੰਡ ਵਿਚ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਠੂਆ ਕਾਂਡ ਵਿਚ ਦੋਸ਼ੀਆਂ ਨੁੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਜੁੜੇ ਲੋਕਾਂ ਨੂੁੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੁਲੱਖਣ ਸਿੰਘ ਤੁੜ ਅਤੇ ਮਨਜੀਤ ਸਿੰਘ ਬੱਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਨਾਲ ਸਬੰਧਿਤ ਸੂਬਾਈ ਸਰਕਾਰਾਂ ਦੇਸ਼ ਵਿਚ ਮਾਸੂਮ ਬੱਚੀਆਂ ਨਾਲ ਬਲਾਤਕਾਰ ਅਤੇ ਕਤਲ ਦੀਆਂ ਘਟਨਾਵਾਂ ਕਰਨ ਵਾਲੇ ਅਨਸਰਾਂ ਨੂੰ ਸਖਤ ਸਜ਼ਾਵਾਂ ਦੇਣ ਦੀ ਥਾਂ ਦੋਸ਼ੀਆਂ ਦਾ ਬਚਾਅ ਕਰ ਰਹੀ ਹੈ | ਯੂ.ਪੀ. ਵਿਚਲੀ ਭਾਜਪਾ ਦੇ ਦੋਸ਼ੀ ਵਿਧਾਇਕ ਅਤੇ ਕਠੂਆ ਦੀ ਮਾਸੂਮ ਆਸਿਫਾ ਬਾਨੋ ਦੇ ਦੋਸ਼ੀਆਂ ਦੇ ਹੱਕ ਵਿੱਚ ਆਰ.ਐਸ.ਐਸ ਦੇ ਇਸ਼ਾਰੇ 'ਤੇ ਕੀਤੇ ਗਏ ਮਾਰਚ ਨੇ ਮਨੁੱਖਤਾ ਨੂੰ ਸ਼ਰਮਸਾਰ ਕੀਤਾ ਹੈ | ਆਗੂਆਂ ਨੇ ਔਰਤਾਂ ਦਲਿੱਤਾਂ ਅਤੇ ਘੱਟ ਗਿਣਤੀਆਂ ਦੀ ਵਿਰੋਧੀ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਸਮੂਹ ਦੇਸ਼ ਵਾਸੀਆਂ ਨੂੰ ਅੱਗੇ ਆਉਣ ਲਈ ਕਿਹਾ | ਆਗੂਆਂ ਨੇ ਮੰਗ ਕੀਤੀ ਕਿ ਆਸਿਫਾ ਬਾਨੋ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ | ਇਸ ਮੌਕੇ ਬੂਟਾ ਸਿੰਘ ਕੋਟ, ਸੁਰਜੀਤ ਸਿੰਘ ਕੋਟ, ਨਿਰੰਜਨ ਸਿੰਘ ਆਦਿ ਹਾਜ਼ਰ ਸਨ