sangrami lehar

ਬਲਾਤਕਾਰੀਆਂ ਨੂੰ ਸਜਾਵਾਂ ਦਿਵਾਉਣ ਲਈ ਬੁਲੋਵਾਲ ਵਿਖੇ ਕੀਤਾ ਗਿਆ ਰੋਸ ਮਾਰਚ

  • 27/04/2018
  • 07:44 PM

ਬੁਲੋਵਾਲ - ਦੇਸ਼ ਅੰਦਰ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਫੈਲਾਈ ਜਾ ਰਹੀ ਅਰਾਜਕਤਾ ਸਹਿਤ ਧੀਆਂ-ਭੈਣਾਂ ਦੀਆਂ ਇੱਜਤਾਂ ਲੁੱਟਣ ਵਾਲੇ ਬਲਾਤਕਾਰੀਆਂ ਨੂੰ ਸਜਾਵਾਂ ਦਿਵਾਉਣ ਲਈ ਅਤੇ ਇਹਨਾਂ ਗੁੰਡਿਆਂ ਦੀ ਹਿਮਾਇਤ ਕਰਨ ਵਾਲੇ ਭਾਰਤੀ ਜਨਤਾ ਪਾਰਟੀ ਦੇ ਸਿਆਸੀ ਆਗੂਆਂ ਨੂੰ ਲੋਕਾਂ ਅੰਦਰ ਬੇਨਕਾਬ ਕਰਨ ਲਈ ਵੱਖ ਵੱਖ ਥਾਵਾਂ ਤੇ ਰੋਸ ਮਾਰਚ ਅਤੇ ਕੈਂਡਲ ਮਾਰਚ ਕੀਤੇ ਜਾ ਰਹੇ ਹਨ। ਸੰਘਰਸ਼ ਦੀ ਏਸੇ ਕੜੀ ਵਜੋਂ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਬੁਲੋਵਾਲ ਵਿਖੇ ਇੱਕ ਪ੍ਰਭਾਵਸ਼ਾਲੀ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਸਥਾਨਕ ਸੈਣੀ ਬਾਰ ਸਕੂਲ ਤੋਂ ਸ਼ੁਰੂ ਹੋ ਕੇ ਬਜ਼ਾਰ ਵਿੱਚੋਂ ਦੀ ਹੁੰਦਾ ਹੋਇਆ ਭੋਗਪੁਰ ਬਾਈਪਾਸ ਤੇ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਸਰਕਾਰ ਤੇ ਦੋਸ਼ ਲਗਾਇਆ ਕਿ ਔਰਤਾਂ ਨਾਲ ਅਤੇ ਛੋਟੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਵਾੋਲਆਂ ਨੂੰ ਪੂਰੀ ਤਰਾਂ ਸਰਕਾਰੀ ਤੰਤਰ ਦੀ ਸ਼ਹਿ ਪ੍ਰਾਪਤ ਹੈ ਜਿਸ ਕਾਰਨ ਅਜਿਹੀਆਂ ਵਾਰਦਾਤਾਂ ਨੂੰ ਨੱਥ ਨਹੀਂ ਪੈ ਰਹੀ। ਆਗੂਆਂ ਨੇ ਕਿਹਾ ਕਿ ਹਾਲਾਤ ਇੱਥੋਂ ਤੱਕ ਵਿਗੜ ਗਏ ਹਨ ਕਿ ਔਰਤਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੈ ਅਤੇ ਅਜਿਹੀਆਂ ਹਾਲਤਾਂ ਵਿੱਚ ਦੇਸ਼ ਦੀਆਂ ਔਰਤਾਂ ਸਰੀਰਕ ਅਤੇ ਮਾਨਸਿਕ ਪਰੇਸ਼ਾਨੀ ਵਿੱਚੋਂ ਲੰਘ ਰਹੀਆਂ ਹੈ । ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਭਾਈਵਾਲ ਅਕਾਲੀ ਭਾਜਪਾ ਸਰਕਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੀ ਮੰਤਰੀ ਦੀ ਕੁਰਸੀ ਬਚਾਉਣ ਲਈ ਨੰਨ੍ਹੀ ਛਾਂ ਦੀ ਲੁੱਟ ਰਹੀ ਇੱਜ਼ਤ ਸਬੰਧੀ ਬਿਲਕੁਲ ਚੁੱਪ ਹੈ।ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਹਨਾਂ ਦੋਸ਼ੀਆਂ ਨੂੰ ਸਜਾਵਾਂ ਨਾ ਦਿੱਤੀਆਂ ਗਈਆਂ ਤਾਂ ਸੂਬੇ ਅੰਦਰ ਵੱਡੀ ਲਾਮਬੰਦੀ ਕਰਕੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।ਇਸ ਮੌਕੇ ਡਾ. ਤਰਲੋਚਨ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਕਾ. ਗੰਗਾ ਪ੍ਰਸ਼ਾਦ, ਇੰਦਰਜੀਤ ਸਿੰਘ ਵਿਰਦੀ, ਹਰਜਾਪ ਸਿੰਘ, ਦਵਿੰਦਰ ਸਿੰਘ ਕੱਕੋਂ, ਦਵਿੰਦਰ ਸਿੰਘ ਧਨੋਤਾ, ਅਸ਼ੋਕ ਕੁਮਾਰ, ਸੁਖਦੇਵ ਜਾਜਾ, ਜਸਵਿੰਦਰ ਸਿੰਘ, ਮਨਜਿੰਦਰ ਸਿੰਘ, ਦਵਿੰਦਰ ਸਿੰਘ ਧਨੋਤਾ, ਪਰਮਜੀਤ ਕੌਰ, ਮਨਜੀਤ ਕੌਰ, ਸੀਤਲ ਸਿੰਘ ਆਦਿ ਆਗੂਆਂ ਨੇ ਵੀ ਸੰਬਧਿਨ ਕੀਤਾ।