sangrami lehar

ਸ਼ੇਰੋਂ ਖੰਡ ਮਿੱਲ ਨੂੰ ਚਾਲੂ ਕਰਨ ਦੀ ਮੰਗ

  • 18/05/2018
  • 07:51 PM

ਤਰਨ ਤਾਰਨ - ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪਰੈਸ ਸਕੱਤਰ ਪਰਗਟ ਸਿੰਘ ਜਾਮਾਰਾਏ, ਜਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ, ਜਿਲ੍ਹਾ ਸਕੱਤਰ ਦਲਜੀਤ ਸਿੰਘ ਦਿਆਲਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਸ਼ੇਰੋਂ ਖੰਡ ਮਿੱਲ ਨੂੰ ਚਾਲੂ ਕਰਨ ਸਬੰਧੀ ਕਮੇਟੀ ਬਣਾਉਣ ਦੇ ਐਲਾਨ ਨੂੰ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੰਘਰਸ਼ ਦੀ ਜਿੱਤ ਦੱਸਦਿਆ ਇਸ ਨੂੰ ਤਰੰਤ ਅਮਲੀ ਜਾਮਾ ਪਹਿਨਾਉਣ ਦੀ ਮੰਗ ਕੀਤੀ।ਉਹਨਾਂ ਕਿਹਾ ਿਕ ਸਰਕਾਰੀ ਕਮੇਟੀ ਦੇ ਬਹਾਨੇ ਮਿੱਲ ਨੂੰ ਚਲਾਉਣ ਵਿੱਚ ਦੇਰੀ ਦਾ ਕਾਰਨ ਨਹੀ ਬਣਨਾ ਚਹੀਦਾ। ਕਿਸਾਨ ਆਗੂਆਂ ਨੇ ਕਿਹਾ ਕੇ ਮਿੱਲ ਚੱਲਣ ਨਾਲ ਜਿੱਥੇ ਨੌਜਵਾਨਾਂ ਨੂੰ ਰੋਜਗਾਰ ਮਿਲੇਗਾ ਉਥੇ ਫਸਲੀ ਵਿੰਭਨਤਾ ਆਵੇਗੀ ਅਤੇ ਪਾਣੀ ਤੇ ਵਾਤਾਵਰਣ ਦੀ ਬੱਚਤ ਹੋਵੇਗੀ ਅਤੇ ਕਿਸਾਨਾਂ ਲਈ ਲਾਹੇਵੰਦੀ ਸਾਬਤ ਹੋਵੇਗੀ।ਇਸ ਮੌਕੇ ਉਹਨਾ ਨਾਲ ਮਨਜੀਤ ਸਿੰਘ ਬੱਗੂ, ਬਲਵਿੰਦਰ ਸਿੰਘ, ਰੇਸ਼ਮ ਸਿੰਘ ਫੇਲੋਕੇ ਆਦਿ ਹਾਜਰ ਸਨ।