sangrami lehar

ਜਮਹੂਰੀ ਕਿਸਾਨ ਸਭਾ ਵੱਲੋਂ 25 ਮਈ ਨੂੰ ਧਰਨਾ ਦੇਣ ਦਾ ਐਲਾਨ

  • 20/05/2018
  • 04:15 PM

ਫਿਲੌਰ
ਜਮਹੂਰੀ ਕਿਸਾਨ ਸਭਾ ਵੱਲੋਂ ਸਥਾਨਕ ਪਾਵਰਕੌਮ ਦਫ਼ਤਰ ਅੱਗੇ 25 ਮਈ ਨੂੰ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਸਭਾ ਦੇ ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ ਅਤੇ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਦੱਸਿਆ ਕਿ ਬਿਜਲੀ ਨਾਲ ਸਬੰਧਿਤ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਉਕਤ ਧਰਨਾ ਦਿੱਤਾ ਜਾਵੇਗਾ।

ਇਨ੍ਹਾਂ ਆਗੂਆਂ ਨੇ ਦੱਸਿਆ ਕਿ ਧਰਨੇ ਉਪਰੰਤ ਸਥਾਨਕ ਐਸਡੀਐਮ ਨੂੰ ਵੀ ਇੱਕ ਮੰਗ ਪੱਤਰ ਦਿੱਤਾ ਜਾਵੇਗਾ, ਜਿਸ 'ਚ ਅੱਗ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਲੈਣ ਦੀ ਮੰਗ ਕੀਤੀ ਜਾਵੇਗੀ।