sangrami lehar

ਅੱਗ ਲੱਗਣ ਨਾਲ ਹੋਏ ਨੁਕਸਾਨ ਦੀ ਪੂਰਤੀ ਕਰਵਾਉਣ ਲਈ ਮੰਗ ਪੱਤਰ ਦਿੱਤਾ

  • 25/05/2018
  • 06:15 PM

ਫਿਲੌਰ : ਜਮਹੂਰੀ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਅੱਜ ਇੱਥੋਂ ਦੇ ਐਸਡੀਐਮ ਨੂੰ ਇੱਕ ਮੰਗ ਪੱਤਰ ਦਿੱਤਾ। ਜਿਸ 'ਚ ਮੰਗ ਕੀਤੀ ਕਿ ਅੱਗ ਨਾਲ ਬਹੁਤ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਜਿਸ ਦੀ ਤੁਰੰਤ ਪੂਰਤੀ ਕੀਤੀ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ, ਤੂੜੀ ਅਤੇ ਪਸ਼ੂਆਂ ਦਾ ਵੀ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਆਮ ਲੋਕਾਂ ਦਾ ਹੋਰ ਵੀ ਨੁਕਸਾਨ ਹੋਇਆ ਹੈ। ਆਗੂਆਂ ਨੇ ਮੰਗ ਕੀਤੀ ਕਿ ਸਬਡਵੀਜ਼ਨ ਪੱਧਰ 'ਤੇ ਫਾਇਰ ਬ੍ਰਿਗੇਡ ਦਾ ਪੱਕਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ। ਇਸ ਸਬੰਧੀ ਐਸਡੀਐਮ ਨਵਨੀਤ ਕੌਰ ਬੱਲ ਨੇ ਕਿਹਾ ਕਿ ਸਰਕਾਰ ਦੀ ਨੀਤੀ ਮੁਤਾਬਿਕ ਰਿਪੋਰਟਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਫਾਇਰ ਬ੍ਰਿਗੇਡ ਸਬੰਧੀ ਉਨ੍ਹਾਂ ਕਿਹਾ ਕਿ ਇਸ ਦਾ ਬਾਰੇ ਵੀ ਸਰਕਾਰ ਨੂੰ ਕੇਸ ਬਣਾ ਕੇ ਭੇਜਿਆ ਜਾਵੇਗਾ ਤਾਂ ਜੋ ਇੱਥੇ ਫਾਇਰ ਬ੍ਰਿਗੇਡ ਦਾ ਪ੍ਰਬੰਧ ਹੋ ਸਕੇ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਸੰਤੋਖ ਸਿੰਘ ਬਿਲਗਾ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਜਰਨੈਲ ਫਿਲੌਰ ਤੋਂ ਇਲਾਵਾ ਬਹੁਤ ਸਾਰੇ ਪੀੜਤ ਲੋਕ ਨੂੰ ਮੌਜੂਦ ਸਨ।