sangrami lehar

ਦਿਹਾਤੀ ਮਜ਼ਦੂਰ ਸਭਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

  • 28/05/2018
  • 09:21 PM

ਮਹਿਲ ਕਲਾਂ :ਮਗਨਰੇਗਾ ਸਕੀਮ ਤਹਿਤ ਪਿੰਡਾਂ ’ਚ ਬੰਦ ਪਏ ਕੰਮਾਂ ਨੂੰ ਮੁੜ ਚਾਲੂ ਕਰਾਉਣ ਲਈ ਮਜ਼ਦੂਰਾਂ ਵੱਲੋਂ ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪਿੰਡ ਕਲਾਲਮਾਜਰਾ ਅਤੇ ਛੀਨੀਵਾਲ ਖੁਰਦ ਵਿੱਚ ਪੰਜਾਬ ਸਰਕਾਰ ਤੇ ਅਫਸ਼ਰਸ਼ਾਹੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਭੋਲਾ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਰਤ ਕਾਨੂੰਨਾਂ ਅਤੇ ਮਗਨਰੇਗਾ ਐਕਟ ਨੂੰ ਤੋੜ ਕੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਨੂੰ ਫੀਸਾਂ ਵਸੂਲਣ ਲਈ ਮਜਬੂਰ ਕਰਕੇ ਦਲਿਤਾਂ ਤੋਂ ਸਿੱਖਿਆ ਦਾ ਹੱਕ ਖੋਹਿਆ ਜਾ ਰਿਹਾ ਹੈ। ਮਗਨਰੇਗਾ ਮਜਦੂਰਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਅਫਸਰਸ਼ਾਹੀ ਨਾਲ ਮੀਟਿਗਾਂ ਕਰਕੇ ਡਰੇਨਾਂ ਤੇ ਰਜਵਾਹਿਆ ਦੀ ਸਫਾਈ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਅਫਸਰਸਾਹੀ ਵੱਲੋ ਡਰੇਨਾਂ ਤੇ ਰਜਵਾਹਿਆਂ ਦਾ ਕੰਮ ਸ਼ੁਰੂ ਨਹੀਂ ਕਰਵਾਇਆ ਜਾ ਰਿਹਾ ਹੈ। ਮਜ਼ਦੂਰ ਆਗੂਆਂ ਹਰਭਜਨ ਸਿੰਘ, ਜਸਵੰਤ ਸਿੰਘ, ਸਵਰਨ ਸਿੰਘ, ਕਰਮਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੰਦ ਪਏ ਕੰਮਾਂ ਨੂੰ ਤਰੁੰਤ ਚਾਲੂ ਕੀਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ, ਕਰਮਜੀਤ ਕੌਰ, ਬਲਦੇਵ ਸਿੰਘ, ਭੋਲਾ ਸਿੰਘ ਤੇ ਚਰਨ ਸਿੰਘ ਆਦਿ ਹਾਜ਼ਰ ਸਨ।