sangrami lehar

ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਨੌਜਵਾਨਾਂ ਵੱਲੋਂ ਪ੍ਰਦਰਸ਼ਨ

  • 03/06/2018
  • 08:20 PM

ਜੋਧਾਂ : ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਯੂਨਿਟ ਮਹਿਮਾ ਸਿੰਘ ਵਾਲਾ ਤੇ ਇਲਾਕੇ ਦੇ ਪਿੰਡਾਂ 'ਚੋਂ ਆਏ ਨੌਜਵਾਨਾਂ ਨੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਖਿਲਾਫ ਮਹਿਮਾ ਸਿੰਘ ਵਾਲਾ ਵਿਖੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਤੇ ਸਮੇਂ ਦੇ ਹਾਕਮਾਂ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਨੂੰ ਫੌਰੀ ਤੌਰ ਤੇ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ 'ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜਿਲਾ ਪ੍ਰਧਾਨ ਡਾ. ਜਸਵਿੰਦਰ ਕਾਲਖ, ਜ਼ਿਲ੍ਹਾ ਸਕੱਤਰ ਹਰਨੇਕ ਗੁੱਜਰਵਾਲ, ਏਰੀਆ ਜੋਧਾਂ ਦੇ ਪ੍ਰਧਾਨ ਲਵਪ੍ਰੀਤ ਗੁੱਜਰਵਾਲ ਜ਼ਿਲ੍ਹਾ ਆਗੂ ਬੂਟਾ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਵਾਧਾ ਵਾਪਸ ਨਾ ਲਿਆ ਗਿਆ ਤਾਂ ਹੋਰ ਇਨਕਲਾਬੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ 'ਤੇ ਮਨਦੀਪ ਸਿੰਘ ਪ੍ਰਧਾਨ ਲੋਹਗੜ੍ਹ, ਸੁਖਵਿੰਦਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਲੋਹਗੜ੍ਹ, ਹਰਦੀਪ ਸਿੰਘ ਪ੍ਰਧਾਨ ਮਹਿਮਾ ਸਿੰਘ ਵਾਲਾ, ਜਗਪ੍ਰੀਤ ਸਿੰਘ ਸਕੱਤਰ ਵਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ (ਦੋਵੇਂ ਮੀਤ ਪ੍ਰਧਾਨ) ਭੁਪਿੰਦਰ ਸਿੰਘ ਤੇ ਕੁਲਦੀਪ ਸਿੰਘ ਮੀਤ ਸਕੱਤਰ, ਧਰਮਿੰਦਰ ਸਿੰਘ ਖ਼ਜ਼ਾਨਚੀ ਸਾਰੇ (ਮਹਿਮਾ ਸਿੰਘ ਵਾਲਾ) ਪ੍ਰਧਾਨ ਗੁਰਦੀਪ ਸਿੰਘ ਨਾਰੰਗਵਾਲ, ਸਕੱਤਰ ਲਵਪ੍ਰੀਤ ਸਿੰਘ, ਬਲਵੰਤ ਸਿੰਘ ਮੀਤ ਸਕੱਤਰ ਵਰਿੰਦਰ ਸਿੰਘ, ਖ਼ਜ਼ਾਨਚੀ ਹਰਪ੍ਰੀਤ ਸਿੰਘ (ਸਾਰੇ ਨਾਰੰਗਵਾਲ) ਵੱਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ।