sangrami lehar

ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਲਈ ਵਫ਼ਦ ਮਿਲਿਆ

  • 05/06/2018
  • 08:46 PM

ਅੰਮ੍ਰਿਤਸਰ: ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਨਹਿਰੀ ਵਿਭਾਗ ਦੇ ਐਸਈ ਨੂੰ ਅੱਜ ਇਕ ਵਫ਼ਦ ਮਿਲਿਆਂ, ਜਿਸ 'ਚ ਨਹਿਰੀ ਪਾਣੀ ਅਤੇ ਸੂਏ, ਖਾਲ਼ਾਂ ਦੀ ਖਲ਼ਾਈ ਅਤੇ ਟੁੱਟ ਭੱਜ ਦੇ ਸਬੰਧ'ਚ ਅਤੇ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪੁੱਜਦਾ ਕਰਨ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਇੰਦਰਜੀਤ ਸਿੰਘ ਕੋਟ ਬੁੱਢਾ ਵੱਲੋਂ ਕਰਮਜੀਤ ਸਿੰਘ ਤਲਵੰਡੀ, ਕੁਲ ਹਿੰਦ ਕਿਸਾਨ ਸਭਾ ਵੱਲੋਂ ਕਾਮਰੇਡ ਬਚਿੱਤਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਵੱਲੋਂ ਜੈਮਲ ਸਿੰਘ ਬਾਠ, ਕਿਰਤੀ ਕਿਸਾਨ ਯੂਨੀਅਨ ਵੱਲੋਂ ਪ੍ਰਸ਼ੋਤਮ ਸਿੰਘ ਗਹਿਰੀ, ਜਮਹੂਰੀ ਕਿਸਾਨ ਸਭਾ ਵੱਲੋਂ ਡਾ. ਸਤਨਾਮ ਸਿੰਘ ਅਜਨਾਲਾ ਨੇ ਇਸ ਦੀ ਅਗਵਾਈ ਕੀਤੀ। ਇਸ ਮੌਕੇ ਅਧਿਕਾਰੀਆਂ ਨੇ ਯਕੀਨ ਦਵਾਇਆ ਕਿ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਸਬੰਧਿਤ ਮੰਗ ਪੱਤਰ ਪੰਜਾਬ ਅਤੇ ਕੇਂਦਰ ਸਰਕਾਰ ਤੱਕ ਪੁੱਜਦਾ ਕੀਤਾ ਜਾਵੇਗਾ ਅਤੇ ਆਪਣੇ ਪੱਧਰ 'ਤੇ ਕਰਨ ਵਾਲੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸੁਖਵੰਤ ਸਿੰਘ ਦੁਬਲੀ, ਜਮਹੂਰੀ ਕਿਸਾਨ ਸਭਾ ਵੱਲੋਂ ਪਰਗਟ ਸਿੰਘ ਜਾਮਾਰਾਏ, ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸ਼ਿੰਗਾਰਾ ਸਿੰਘ, ਦਵਿੰਦਰ ਸਿੰਘ ਸੋਹਲ, ਸੁੱਚਾ ਸਿੰਘ ਲੱਧੂ ਆਦਿ ਵੀ ਉਚੇਚੇ ਤੌਰ 'ਤੇ ਹਾਜ਼ਰ ਸਨ।

(sangrami lehar. com team)