sangrami lehar

11 ਮੈਂਬਰੀ ਕਮੇਟੀ ਦੀ ਚੋਣ ਕੀਤੀ

  • 06/06/2018
  • 07:46 PM

ਮਲਸੀਆਂ : ਦਿਹਾਤੀ ਮਜ਼ਦੂਰ ਸਭਾ ਯੂਨਿਟ ਪਿੰਡ ਤਲਵੰਡੀ ਮਾਧੋ ਦੀ ਮੀਟਿੰਗ ਬਲਵਿੰਦਰ ਸਿੰਘ ਤੇ ਹਰਬੰਸ ਮੱਟੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਸਹੋਤਾ ਮਲਸੀਆਂ ਨੇ ਕਿਹਾ ਕਿ 70 ਸਾਲ ਦੀ ਆਜ਼ਾਦੀ ਤੋਂ ਬਾਅਦ ਵੀ ਦਿਹਾਤੀ ਮਜ਼ਦੂਰ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਤੇ ਕੇਂਦਰ ਵਿਚਲੀ ਭਾਜਪਾ ਸਰਕਾਰ ਨੇ ਸੱਤਾ ਹਥਿਆਉਣ ਲਈ ਦਿਹਾਤੀ ਮਜ਼ਦੂਰਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ ਜੋ ਕਿ ਅੱਜ ਤੱਕ ਪੂਰੇ ਨਹੀਂ ਹੋ ਸਕੇ। ਉਨ੍ਹਾਂ ਦਲਿਤਾਂ 'ਤੇ ਹੋ ਰਹੇ ਪੁਲੀਸ ਜਬਰ ਅਤੇ ਔਰਤਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਦਿਹਾਤੀ ਮਜ਼ਦੂਰਾਂ ਦੀਆਂ ਮੰਗਾਂ ਅਤੇ ਦਲਿਤਾਂ 'ਤੇ ਹੁੰਦੇ ਅੱਤਿਆਚਾਰਾਂ ਨੂੰ ਸਰਕਾਰਾਂ ਨੇ ਗੰਭੀਰਤਾ ਨਾਲ ਨਾ ਲਿਆ ਤਾਂ ਦਿਹਾਤੀ ਮਜ਼ਦੂਰ ਸਭਾ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ 11 ਮੈਂਬਰੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ 'ਚ ਪ੍ਰਧਾਨ ਕਰਨੈਲ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਸਕੱਤਰ ਪਰਮਜੀਤ ਸਿੰਘ ਦਾਦਰਾ, ਸਹਾਇਕ ਸਕੱਤਰ ਨਛੱਤਰ ਸਿੰਘ, ਖ਼ਜ਼ਾਨਚੀ ਕੁਲਵਿੰਦਰ ਕੌਰ ਤੋਂ ਇਲਾਵਾ ਜਰਨੈਲ ਮੱਟੂ, ਨਰਿੰਦਰ ਸਿੰਘ, ਜਰਨੈਲ ਸਿੰਘ, ਦੌਲਤ ਰਾਮ, ਜਰਨੈਲ ਸਿੰਘ, ਪਿਆਰੀ, ਅਮਰਜੀਤ ਕੌਰ ਬਤੌਰ ਕਮੇਟੀ ਮੈਂਬਰ ਚੁਣੇ ਗਏ।

(sangrami lehar. com team)