sangrami lehar

ਦਿਹਾਤੀ ਮਜ਼ਦੂਰ ਸਭਾ ਨੇ ਥਾਣੇ ਅੱਗੇ ਧਰਨਾ ਦਿੱਤਾ

  • 07/06/2018
  • 07:51 PM

ਖਾਲੜਾ : ਦਿਹਾਤੀ ਮਜ਼ਦੂਰ ਸਭਾ ਵੱਲੋਂ ਪੁਲੀਸ ਜ਼ਿਆਦਤੀਆਂ ਦੇ ਖ਼ਿਲਾਫ਼ ਥਾਣਾ ਖਾਲੜਾ ਅੱਗੇ ਧਰਨਾ ਦਿੱਤਾ ਗਿਆ। ਇਸ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਚੂੰਘ, ਬਲਵੰਤ ਸਿੰਘ ਜਿਊਣਕੇ, ਬਲਦੇਵ ਸਿੰਘ ਲੋਹਕਾ ਨੇ ਕੀਤੀ। ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 12 ਦਿਨਾਂ ਤੋਂ ਪੀੜਤ ਧਿਰ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਐਸਐਸਪੀ ਤਰਨ ਤਾਰਨ ਅਤੇ ਡੀਐਸਪੀ ਭਿੱਖੀਵਿੰਡ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਹੋਰਨਾ ਤੋਂ ਇਲਾਵਾ ਸੱਜਣ ਸਿੰਘ ਨਾਰਲਾ, ਅੰਗਰੇਜ਼ ਸਿੰਘ ਨਵਾਂ ਪਿੰਡ, ਲਾਜਰ ਲਾਖਣਾ, ਦਰਬਾਰਾ ਸਿੰਘ, ਸੁਰਜੀਤ ਸਿੰਘ ਭਿੱਖੀਵਿੰਡ, ਮੁਖਤਾਰ ਸਿੰਘ, ਗੁਰਚਰਨ ਸਿੰਘ ਘਰਿਆਲਾ, ਗੁਰਜੰਟ ਸਿੰਘ ਆਦਿ ਆਗੂ ਹਾਜ਼ਰ ਸਨ। ਧਰਨੇ ਦੌਰਾਨ ਪੁਲੀਸ ਅਧਿਕਾਰੀਆਂ ਨੇ ਕਾਰਵਾਈ ਕਰਨ ਦਾ ਯਕੀਨ ਦਿਵਾਉਣ 'ਤੇ ਧਰਨਾ ਸਮਾਪਤ ਕੀਤਾ ਗਿਆ।

(sangrami lehar. com team)