sangrami lehar

ਯੂਨੀਅਨ ਵੱਲੋਂ ਮੰਗ ਪੱਤਰ ਦਿੱਤਾ

  • 15/06/2018
  • 07:51 PM

ਤਰਨਤਾਰਨ : ਅੱਜ ਇੱਥੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਇੱਕ ਵਫ਼ਦ ਯੂਨੀਅਨ ਦੇ ਆਗੂ ਬਲਦੇਵ ਸਿੰਘ ਪੰਡੋਰੀ ਅਤੇ ਧਰਮ ਸਿੰਘ ਪੱਟੀ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਂ 'ਤੇ ਸੁਪਰਡੈਂਟ ਨੂੰ ਮਿਲਿਆ। ਆਗੂਆਂ ਨੇ ਨਿਰਮਾਣ ਮਜ਼ਦੂਰਾਂ ਦੇ ਭਖਦੇ ਮਸਲਿਆਂ 'ਤੇ ਚਰਚਾ ਕਰਨ ਉਪਰੰਤ ਇੱਕ ਮੰਗ ਪੱਤਰ ਵੀ ਦਿੱਤਾ। ਇਸ ਵਫ਼ਦ 'ਚ ਸੁਖਵੰਤ ਸਿੰਘ, ਮੇਜਰ ਸਿੰਘ ਵਲਟੋਹਾ, ਹਰਜੀਤ ਸਿੰਘ ਠੱਕਰਪੁਰਾ, ਤਰਸੇਮ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਨਿਰਮਾਣ ਮਜ਼ਦੂਰਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ 21 ਜੂਨ ਨੂੰ ਸਹਾਇਕ ਲੇਬਰ ਕਮਿਸ਼ਨਰ ਨੂੰ ਵੀ ਇੱਕ ਮੰਗ ਪੱਤਰ ਦਿੱਤਾ ਜਾਵੇਗਾ।