sangrami lehar

ਕਿਸਾਨਾਂ ਨਾਲ ਸਬੰਧਿਤ ਮੰਗਾਂ ਲਈ ਰੋਸ ਵਿਖਾਵੇ ਕੀਤੇ

  • 16/06/2018
  • 06:19 PM

ਤਰਨ ਤਾਰਨ : ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਤੇਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਅਤੇ ਕਿਸਾਨਾਂ ਨਾਲ ਸਬੰਧਿਤ ਹੋਰ ਮੰਗਾਂ ਲਈ ਅੱਜ ਜ਼ਿਲ੍ਹੇ ਦੀਆਂ ਕਈ ਥਾਵਾਂ ’ਤੇ ਕੇਂਦਰ ਦੀ ਮੋਦੀ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕਰ ਕੇ ਅਰਥੀਆਂ ਸਾੜੀਆਂ ਗਈਆਂ| ਜਥੇਬੰਦੀ ਦੇ ਸੂਬਾ ਆਗੂ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਕਿ ਇਲਾਕੇ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਵਿਖਾਵਾਕਾਰੀ ਕਿਸਾਨਾਂ ਦੀ ਅਗਵਾਈ ਜਥੇਬੰਦੀ ਦੇ ਆਗੂ ਰੇਸ਼ਮ ਸਿੰਘ ਫੈਲੋਕੇ, ਨਰਿੰਦਰ ਸਿੰਘ ਤੁੜ, ਮਨਜੀਤ ਸਿੰਘ ਬੱਗੂ, ਸੁਲੱਖਣ ਸਿੰਘ ਤੁੜ, ਦਾਰਾ ਸਿੰਘ ਮੁੰਡਾ ਪਿੰਡ ਅਤੇ ਡਾ. ਪਰਮਜੀਤ ਸਿੰਘ ਕੋਟ ਨੇ ਕੀਤੀ। ਆਗੂਆਂ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਨ੍ਹਾਂ ਨੀਤੀਆਂ ਨੇ ਕਿਸਾਨੀ ਧੰਦੇ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ| ਜਥੇਬੰਦੀ ਨੇ ਸਰਹੱਦੀ ਖੇਤਰ ਦੇ ਪਿੰਡ ਸਰਾਏ ਅਮਾਨਤ ਖਾਂ ਅਤੇ ਕੰਗ ਵਿਖੇ ਵੀ ਪੁਤਲੇ ਸਾੜੇ ਅਤੇ ਸਰਕਾਰਾਂ ਖਿਲਾਫ਼ ਨਾਅਰੇਬਾਜ਼ੀ ਕੀਤੀ