sangrami lehar

ਔਰਤ ਵਿਰੋਧੀ ਨੀਤੀਆਂ ਕਾਰਨ ਜਨਵਾਦੀ ਇਸਤਰੀ ਸਭਾ ਪੰਜਾਬ ਨੇ ਰੋਪੜ 'ਚ ਪ੍ਰਦਰਸ਼ਨ ਕੀਤਾ

  • 20/06/2018
  • 05:47 PM

ਰੋਪੜ : ਜਨਵਾਦੀ ਇਸਤਰੀ ਸਭਾ ਪੰਜਾਬ ਦੀ ਅਗਵਾਈ ਹੇਠ ਔਰਤਾਂ ਨੇ ਅੱਜ ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਬਾਗ਼ 'ਚ ਇਕੱਠੇ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵੱਲ ਮਾਰਚ ਕੀਤਾ। ਔਰਤਾਂ ਨੇ ਮੋਦੀ ਅਤੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਔਰਤਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਔਰਤ ਵਿਰੋਧੀ ਨੀਤੀਆਂ ਕਾਰਨ ਸਮਾਜ 'ਚ ਔਰਤਾਂ ਖ਼ਿਲਾਫ਼ ਘਿਨਾਉਣੇ ਅੱਤਿਆਚਾਰ ਹੋ ਰਹੇ ਹਨ। ਇਸ ਧਰਨੇ ਨੂੰ ਉਚੇਚੇ ਤੌਰ 'ਤੇ ਜਨਵਾਦੀ ਇਸਤਰੀ ਸਭਾ ਪੰਜਾਬ ਦੇ ਜਨਰਲ ਸਕੱਤਰ ਬੀਬੀ ਨੀਲਮ ਘੁਮਾਣ ਨੇ ਸੰਬੋਧਨ ਕੀਤਾ। ਇਸ ਮੌਕੇ ਮੁਲਾਜ਼ਮ ਆਗੂ ਵੇਦ ਪ੍ਰਕਾਸ਼, ਜਮਹੂਰੀ ਕਿਸਾਨ ਸਭਾ ਦੇ ਆਗੂ ਸਾਥੀ ਮੋਹਣ ਸਿੰਘ ਧਮਾਣਾ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਜਰਨੈਲ ਸਿੰਘ, ਮੇਵਾ ਸਿੰਘ, ਬੀਬੀ ਬਬਲੀ, ਕੁਲਦੀਪ ਕੌਰ, ਬਲਬੀਰ ਕੌਰ, ਰੇਸ਼ਮ ਕੌਰ, ਅਮਰਜੀਤ ਕੌਰ, ਵਿੱਦਿਆ, ਤ੍ਰਿਪਤਾ ਅਤੇ ਸਰਬਜੀਤ ਕੌਰ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਧਰਨਾ ਦੇਣ ਉਪਰੰਤ ਅਧਿਕਾਰੀਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।